22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

54ਵੇਂ ਵਿਸ਼ਾਲ ਮੇਲੇ ਮੌਕੇ ਮਹਿਫ਼ਲ-ਏ-ਕਵਾਲ ’ਚ ਸ਼ਾਮਿਲ ਹੋਏ ਰਮਿੰਦਰ ਸਿੰਘ ਆਵਲਾ ਸਮਾਧ ਪੀਰ ਬਾਬਾ ਖ਼ਾਕੀ ਸ਼ਾਹ ਜੀ ਦੇ ਦਰਬਾਰ ਵਿਖੇ ਨਤਮਸਤਕ ਹੋ ਕੇ ਲਿਆ ਅਸ਼ੀਰਵਾਦ, ਪੰਜਾਬ ਦੀ ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਜਲਾਲਾਬਾਦ, 22 ਨਵੰਬਰ(ਜਸਕਰਨ ਸਿੰਘ ਤਨੇਜਾ)- ਸਮਾਧ ਪੀਰ ਬਾਬਾ ਖ਼ਾਕੀ ਸ਼ਾਹ ਜੀ ਦੇ 54ਵੇਂ ਵਿਸ਼ਾਲ ਮੇਲੇ ਮੌਕੇ ਕਰਵਾਈ ਗਈ ਮਹਿਫ਼ਲ-ਏ-ਕਵਾਲ ’ਚ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਸ਼ਰਧਾ ਅਤੇ ਸਤਿਕਾਰ ਨਾਲ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੀਰ ਬਾਬਾ ਦੇ ਦਰਬਾਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਮੇਲੇ ਦੇ ਆਯੋਜਨ ’ਤੇ ਪ੍ਰਬੰਧਾਂ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਆਪਣਾ ਯੋਗਦਾਨ ਪਾਇਆ।

ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰ। ਤਸਵੀਰ- ਜਸਕਰਨ ਸਿੰਘ ਤਨੇਜਾ 23-11-2026
ਜਲਾਲਾਬਾਦ, 22 ਨਵੰਬਰ(ਜਸਕਰਨ ਸਿੰਘ ਤਨੇਜਾ)- ਸਮਾਧ ਪੀਰ ਬਾਬਾ ਖ਼ਾਕੀ ਸ਼ਾਹ ਜੀ ਦੇ 54ਵੇਂ ਵਿਸ਼ਾਲ ਮੇਲੇ ਮੌਕੇ ਕਰਵਾਈ ਗਈ ਮਹਿਫ਼ਲ-ਏ-ਕਵਾਲ ’ਚ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਸ਼ਰਧਾ ਅਤੇ ਸਤਿਕਾਰ ਨਾਲ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੀਰ ਬਾਬਾ ਦੇ ਦਰਬਾਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਮੇਲੇ ਦੇ ਆਯੋਜਨ ’ਤੇ ਪ੍ਰਬੰਧਾਂ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਆਪਣਾ ਯੋਗਦਾਨ ਪਾਇਆ। ਮਹਿਫ਼ਲ-ਏ-ਕਵਾਲ ਦੌਰਾਨ ਕੱਵਾਲਾਂ ਵਲੋਂ ਪੇਸ਼ ਕੀਤੀਆਂ ਸੂਫ਼ੀਆਨਾ ਰਚਨਾਵਾਂ ਨੇ ਸੰਗਤ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ ਅਤੇ ਸਮੁੱਚਾ ਮਾਹੌਲ ਸ਼ਰਧਾ ਅਤੇ ਭਗਤੀ ਨਾਲ ਭਰਪੂਰ ਨਜ਼ਰ ਆਇਆ। ਇਸ ਮੌਕੇ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਸਮਾਧ ਪੀਰ ਬਾਬਾ ਖ਼ਾਕੀ ਸ਼ਾਹ ਦਾ ਦਰਬਾਰ ਸੰਗਤ ਦੀ ਅਥਾਹ ਆਸਥਾ ਦਾ ਕੇਂਦਰ ਹੋਣ ਦੇ ਨਾਲ-ਨਾਲ ਸਾਡੀ ਸਾਂਝੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਪਿਆਰ, ਭਾਈਚਾਰਕ ਸਾਂਝ, ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਪੰਜਾਬ ਦੀ ਧਰਤੀ ਸਦੀਆਂ ਤੋਂ ਪੀਰਾਂ-ਫਕੀਰਾਂ, ਸੰਤਾਂ ਅਤੇ ਮਹਾਂਪੁਰਖਾਂ ਦੀਆਂ ਸਿੱਖਿਆਵਾਂ ਨਾਲ ਸਮਰੱਥ ਰਹੀ ਹੈ, ਜਿਨ੍ਹਾਂ ਨੇ ਹਮੇਸ਼ਾ ਮਨੁੱਖਤਾ, ਆਪਸੀ ਸਤਿਕਾਰ ਅਤੇ ਮਿਲਜੁਲ ਕੇ ਰਹਿਣ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮੇਲਿਆਂ ਵਿਚ ਹਰ ਧਰਮ ਅਤੇ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਪੰਜਾਬ ਦੀ ਅਮੀਰ ਭਾਈਚਾਰਕ ਪਰੰਪਰਾ ਦੀ ਖ਼ੂਬਸੂਰਤ ਮਿਸਾਲ ਹੈ। ਅਜਿਹੇ ਸਮਾਗਮ ਲੋਕਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨ ਦੇ ਨਾਲ-ਨਾਲ ਆਪਸੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਸਾਨੂੰ ਆਪਣੀਆਂ ਧਾਰਮਿਕ ਅਤੇ ਸਭਿਆਚਾਰਕ ਪਰੰਪਰਾਵਾਂ ਨੂੰ ਸੰਭਾਲ ਕੇ ਰੱਖਣ ਦੇ ਨਾਲ-ਨਾਲ ਇਨ੍ਹਾਂ ਦੇ ਆਯੋਜਨ ਵਿਚ ਵੀ ਵੱਧ-ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਆਪਣੀ ਵਿਰਾਸਤ ਅਤੇ ਸਾਂਝੇ ਸਭਿਆਚਾਰ ਨਾਲ ਜੁੜੀਆਂ ਰਹਿਣ। ਸਾਬਕਾ ਵਿਧਾਇਕ ਨੇ ਮੇਲੇ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਵਲੋਂ ਸੰਗਤ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਮਿਕ ਸਮਾਗਮਾਂ ਨੂੰ ਸਫਲ ਬਣਾਉਣ ਵਿਚ ਸੰਗਤ ਅਤੇ ਸਮਾਜ ਦੇ ਹਰੇਕ ਵਿਅਕਤੀ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਪੀਰ ਬਾਬਾ ਦੇ ਦਰਬਾਰ ਵਿਖੇ ਪੰਜਾਬ ਦੀ ਖ਼ੁਸ਼ਹਾਲੀ, ਇਲਾਕੇ ਦੀ ਤਰੱਕੀ, ਸਰਬੱਤ ਦੇ ਭਲੇ, ਆਪਸੀ ਭਾਈਚਾਰਕ ਸਾਂਝ ਅਤੇ ਸਮੁੱਚੀ ਲੋਕਾਈ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣ ਨਾਲ ਮਨੁੱਖ ਨੂੰ ਆਤਮਿਕ ਸ਼ਾਂਤੀ ਅਤੇ ਸਕਾਰਾਤਮਿਕ ਊਰਜਾ ਪ੍ਰਾਪਤ ਹੁੰਦੀ ਹੈ। ਇਸ ਦੇ ਨਾਲ ਹੀ ਸੇਵਾ, ਸਮਰਪਣ ਅਤੇ ਮਨੁੱਖਤਾ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਪੇ੍ਰਰਨਾ ਵੀ ਮਿਲਦੀ ਹੈ।
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਾਮ ਮੰਦਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੀਜਾ ਵਿਸ਼ਾਲ ਜਾਗਰਣ ਕਰਵਾਇਆ ਮੰਦਰ ਦੇ ਪ੍ਰਧਾਨ ਰਾਮ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੀ ਕਬੱਡੀ ਟੀਮ ਨੇ ਜਿੱਤਿਆ ਸੋਨੇ ਦਾ ਤਗਮਾ ਕਬੱਡੀ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।