ਵਿਧਾਇਕ ਹਲਕਾ ਦਿਹਾਤੀ ਦਹੀਯਾ ਦੀ ਅਗਵਾਈ ਵਿਚ ਆਂਗਣਵਾੜੀ ਵਰਕਰਾਂ ਦੇ ਮਾਣ-ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ
ਫ਼ਿਰੋਜ਼ਪੁਰ, 22 ਨਵੰਬਰ (ਕੁਲਬੀਰ ਸਿੰਘ ਸੋਢੀ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ ਦੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਨਿਭਾਈ ਗਈ ਅਹਿਮ ਭੂਮਿਕਾ ਅਤੇ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣ ਲਈ ਹਲਕਾ ਵਿਧਾਇਕ ਦਿਹਾਤੀ ਰਜਨੀਸ਼ ਦਹੀਯਾ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿਚ ਹਲਕਾ ਫ਼ਿਰੋਜ਼ਪੁਰ ਦੇਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਦੀ ਹਾਜ਼ਰੀ ਵਿਚ ਆਂਗਣਵਾੜੀ ਵਰਕਰਾਂ ਨੂੰ ਕੁੱਲ 12 ਲੱਖ 20 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ।
ਫ਼ਿਰੋਜ਼ਪੁਰ, 22 ਨਵੰਬਰ (ਕੁਲਬੀਰ ਸਿੰਘ ਸੋਢੀ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ ਦੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਨਿਭਾਈ ਗਈ ਅਹਿਮ ਭੂਮਿਕਾ ਅਤੇ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣ ਲਈ ਹਲਕਾ ਵਿਧਾਇਕ ਦਿਹਾਤੀ ਰਜਨੀਸ਼ ਦਹੀਯਾ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿਚ ਹਲਕਾ ਫ਼ਿਰੋਜ਼ਪੁਰ ਦੇਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਦੀ ਹਾਜ਼ਰੀ ਵਿਚ ਆਂਗਣਵਾੜੀ ਵਰਕਰਾਂ ਨੂੰ ਕੁੱਲ 12 ਲੱਖ 20 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਰਜਨੀਸ਼ ਦਹੀਯਾ ਆਂਗਣਵਾੜੀ ਵਰਕਰਾਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਬਹੁਤ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ। ਮੁੱਖ ਮੰਤਰੀ ਮਾਵਾਂ ਦੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਅਤੇ ਫਾਰਮ ਕਰਨ ਦੀ ਪ੍ਰਕਿਰਿਆ ਵਿਚ ਆਂਗਣਵਾੜੀ ਵਰਕਰਾਂ ਵਲੋਂ ਕੀਤੀ ਗਈ ਮਿਹਨਤ ਅਤੇ ਸਮਰਪਣ ਦੀ ਉਨ੍ਹਾਂ ਵਲੋਂ ਵਿਸ਼ੇਸ਼ ਸ਼ਲਾਘਾ ਕੀਤੀ ਗਈ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੂੰ ਇਸੇ ਤਰ੍ਹਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਮਾਗਮ ਵਿਚ ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ, ਬਲਾਕ ਕੋਆਰਡੀਨੇਟਰ ਅਤੇ ਸਮੂਹ ਸਟਾਫ਼ ਹਾਜ਼ਰ ਸੀ। ਸਮਾਗਮ ਦੇ ਅੰਤ ਵਿਚ ਯੋਜਨਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਇਸ ਦਾ ਲਾਭ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਜੋਸਨ ਸਰਪੰਚ ਚੇਅਰਮੈਨ ਕੰਬੋਜ ਵੈੱਲਫੇਅਰ ਪੰਜਾਬ , ਸੁਖਦੀਪ ਸਿੰਘ ਉਗੋਕੇ ਜ਼ਿਲ੍ਹਾ ਯੂਥ ਪ੍ਰਧਾਨ, ਮਨਦੀਪ ਸਿੰਘ ਸਰਪੰਚ ਜ਼ਿਲ੍ਹਾ ਮੀਤ ਪ੍ਰਧਾਨ ਯੂਥ, ਪਰਮਜੀਤ ਸਿੰਘ ਜੰਮੂ, ਪਰਮਪਾਲ ਸਿੰਘ ਗਿੱਲ ਬਲਾਕ ਸਮਿਤੀ ਮੈਂਬਰ, ਮਨਵਿੰਦਰ ਸਿੰਘ ਮਨੀ ਸਰਪੰਚ, ਹਰਜਿੰਦਰ ਸਿੰਘ ਸਾਬ ਤੇ ਵੱਡੀ ਸੰਖਿਆ ਵਿਚ ਆਪ ਆਗੂ ਤੇ ਵਰਕਰ ਹਾਜ਼ਰ ਸਨ।