ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਵੈਟਰਨ ਅਥਲੀਟ ਰਾਕੇਸ਼ ਕੁਮਾਰ ਨੇ ਜਿੱਤੇ ਦੋ ਤਗਮੇ 400 ਮੀਟਰ ਦੌੜ ’ਚ ਚਾਂਦੀ ਅਤੇ 100 ਮੀਟਰ ਦੌੜ ’ਚ ਕਾਂਸੀ ਦਾ ਤਗਮਾ ਜਿੱਤ ਕੇ ਫ਼ਿਰੋਜ਼ਪੁਰ ਦਾ ਨਾਮ ਕੀਤਾ ਰੌਸ਼ਨ
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 17 ਤੋਂ 22 ਨਵੰਬਰ ਤੱਕ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਦੇ ਵੈਟਰਨ ਅਥਲੀਟ ਰਾਕੇਸ਼ ਕੁਮਾਰ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ 60 ਸਾਲ ਤੋਂ ਵੱਧ ਉਮਰ ਵਰਗ ਦੇ 400 ਮੀਟਰ ਦੌੜ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਅਤੇ 100 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ।
ਖੇਡਾਂ ਵਤਨ ਪੰਜਾਬ-2026 ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਜਿੱਤੇ ਤਗਮਿਆਂ ਨਾਲ ਵੈਟਰਨ ਅਥਲੀਟ ਰਾਕੇਸ਼ ਕੁਮਾਰ। ਅਜੀਤ ਤਸਵੀਰ
24-11-2026