23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲਗੜ੍ਹ ਗੁਰਦੁਆਰਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਫ਼ਿਰੋਜ਼ਪੁਰ,23 ਨਵੰਬਰ (ਸੁਖਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਫਿਰੋਜ਼ਪੁਰ ਸ਼ਹਿਰ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੂਮਧਾਮ, ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਗਤਕਾ ਪਾਰਟੀ ਆਪਣੇ ਗਤਕੇ ਦੇ ਜੋਹਰ ਦਿਖਾਉਂਦੀ ਹੋਈ। ਤਸਵੀਰਾਂ-ਸੁਖਵਿੰਦਰ ਸਿੰਘ 24-11-2026
ਫ਼ਿਰੋਜ਼ਪੁਰ,23 ਨਵੰਬਰ (ਸੁਖਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਫਿਰੋਜ਼ਪੁਰ ਸ਼ਹਿਰ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੂਮਧਾਮ, ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਅਤੇ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਦੇ ਸ਼ਬਦ ਗਾਇਨ ਕਰਕੇ ਸਮੁੱਚੇ ਮਾਹੌਲ ਨੂੰ ਗੁਰਮਈ ਰੰਗ ਵਿਚ ਰੰਗ ਦਿੱਤਾ ਗਿਆ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅਤੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਇਸ ਮੌਕੇ ਗਤਕਾ ਪਾਰਟੀ ਵੱਲੋਂ ਸਿੱਖ ਮਾਰਸ਼ਲ ਆਰਟ ਦੇ ਹੈਰਾਨੀਜਨਕ ਜੌਹਰ ਦਿਖਾਏ ਗਏ। ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਲੰਗਰ ਲਗਾ ਕੇ ਸੇਵਾ ਨਿਭਾਈ ਗਈ। ਟਰੈਫਿਕ ਪੁਲਿਸ ਵਲੋਂ ਨਗਰ ਕੀਰਤਨ ਦੇ ਵਿਚ ਅਹਿਮ ਸਹਿਯੋਗ ਦਿੱਤਾ ਗਿਆ । ਇਸ ਸਬੰਧੀ ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਕਮੇਟੀ ਦੇ ਸਕੱਤਰ ਭਾਈ ਕੁਲਦੀਪ ਸਿੰਘ ਨੰਢਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਜਾਇਆ ਗਿਆ ਇਹ ਨਗਰ ਕੀਰਤਨ ਦੁਪਹਿਰ 1 ਵਜੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਬਾਂਸੀ ਗੇਟ ਰਾਹੀਂ ਵਾਇਆ ਮੇਨ ਬਾਜ਼ਾਰ ਹੁੰਦੇ ਹੋਏ ਸ਼ਹੀਦ ਊਧਮ ਸਿੰਘ ਚੌਂਕ ਤੋਂ ਵਾਪਸ ਜੱਸਾ ਸਿੰਘ ਰਾਮਗੜ੍ਹੀਆ ਗੇਟ ਰਾਹੀਂ ਮੱਖੂ ਗੇਟ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਬੈਂਡ ਪਾਰਟੀਆਂ ਗਤਕਾ ਪਾਰਟੀਆਂ ਅਤੇ ਸ਼ਬਦੀ ਜਥਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਭਾਈ ਨੰਢਾ ਨੇ ਦੱਸਿਆ ਹੈ ਕਿ ਪ੍ਰਕਾਸ਼ ਪੁਰਬ ਵਾਲੇ ਦਿਨ ਸ਼੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਰਾਗੀ ਭਾਈ ਸਤਵੰਤ ਸਿੰਘ ਗੁਰਦੁਆਰਾ ਅਕਾਲਗੜ੍ਹ ਸਾਹਿਬ, ਭਾਈ ਗੁਰਬਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਢਾਡੀ ਜਥਾ ਕੇਵਲ ਸਿੰਘ ਕੋਮਲ ਅਤੇ ਕਥਾਵਾਚਕ ਗਿਆਨੀ ਮਨਦੀਪ ਸਿੰਘ ਮੁਰੀਦ ਮੰਜੀ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਜੋੜਨਗੇ, ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਬਜੀਦਪੁਰ ਵਿਖੇ ਫ਼ਿਰੋਜ਼ਪੁਰ ਪੁਲਿਸ ਵਲੋਂ ਵਿਸ਼ੇਸ਼ ਕਾਸੋ ਆਪ੍ਰੇਸ਼ਨ ਐਸ.ਐਸ.ਪੀ ਭੁਪਿੰਦਰ... ਅਗਲੀ ਖ਼ਬਰ ਮੱਖੂ ਨੇੜੇ ਕੈਂਟਰ ਅਤੇ ਆਲਟੋ ਕਾਰ ਦੀ ਟੱਕਰ-ਤਿੰਨ ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਮਾਂ-ਧੀ ਅਤੇ ਪਿਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।