26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੋਗਾ ਰੈਲੀ ਨੂੰ ਲੈ ਕੇ ‘ਆਪ’ ਵਰਕਰਾਂ ਵਿਚ ਭਾਰੀ ਉਤਸ਼ਾਹ, ਲੋਕ ਵੱਡੇ ਕਾਫ਼ਲਿਆਂ ਨਾਲ ਹੋਣਗੇ ਰਵਾਨਾ-ਸਰਪੰਚ ਉਗੋਕੇ

ਫ਼ਿਰੋਜ਼ਸ਼ਾਹ, 25 ਨਵੰਬਰ ( ਸਰਬਜੀਤ ਸਿੰਘ ਧਾਲੀਵਾਲ )-ਅੱਜ 26 ਨਵੰਬਰ ਨੂੰ ਮੋਗਾ ਨੇੜੇ ਪਿੰਡ ਮਟਵਾਨੀ ਵਿਖੇ ਹੋ ਰਹੀ ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਨੂੰ ਲੈ ਆਪ ਪਾਰਟੀ ਦੇ ਵਰਕਰਾਂ, ਅਹੁਦੇਦਾਰਾਂ ਅਤੇ ਖ਼ਾਸ ਕਰਕੇ ਨੌਜਵਾਨ ਵਰਗ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਜ਼ਿਲ੍ਹਾ ਭਰ ’ਚ ਤਿਆਰੀਆਂ ਮੁਕੰਮਲ ਲਈਆਂ ਗਈਆਂ ਹਨ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 26-11-2026
ਫ਼ਿਰੋਜ਼ਸ਼ਾਹ, 25 ਨਵੰਬਰ ( ਸਰਬਜੀਤ ਸਿੰਘ ਧਾਲੀਵਾਲ )-ਅੱਜ 26 ਨਵੰਬਰ ਨੂੰ ਮੋਗਾ ਨੇੜੇ ਪਿੰਡ ਮਟਵਾਨੀ ਵਿਖੇ ਹੋ ਰਹੀ ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਨੂੰ ਲੈ ਆਪ ਪਾਰਟੀ ਦੇ ਵਰਕਰਾਂ, ਅਹੁਦੇਦਾਰਾਂ ਅਤੇ ਖ਼ਾਸ ਕਰਕੇ ਨੌਜਵਾਨ ਵਰਗ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਜ਼ਿਲ੍ਹਾ ਭਰ ’ਚ ਤਿਆਰੀਆਂ ਮੁਕੰਮਲ ਲਈਆਂ ਗਈਆਂ ਹਨ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ, ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਸਰਪੰਚ ਪਿੰਡ ਉਗੋਕੇ ਨੇ ਕਿਹਾ ਕਿ ਕੱਲ੍ਹ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਇਤਿਹਾਸ ਸਿਰਜੇਗੀ। ਉਨ੍ਹਾਂ ਦੱਸਿਆ ਕਿ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਨੌਜਵਾਨਾਂ ਵਿਚ ਜ਼ਬਰਦਸਤ ਜੋਸ਼ ਹੈ, ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਵਰਕਰ ਗੱਡੀਆਂ ਅਤੇ ਬੱਸਾਂ ਦੇ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਮੋਗਾ ਲਈ ਰਵਾਨਾ ਹੋਣਗੇ। ਓਹਨਾ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਅੱਜ ਹਰ ਵਰਗ ਬੇਹੱਦ ਖ਼ੁਸ਼ ਹੈ। ਇਹੀ ਕਾਰਨ ਹੈ ਕਿ ਆਮ ਲੋਕ ਅਤੇ ਨੌਜਵਾਨ ਆਪ-ਮੁਹਾਰੇ ਪਾਰਟੀ ਦੀਆਂ ਨੀਤੀਆਂ ਨਾਲ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਯੂਥ ਵਿੰਗ ਦੀ ਟੀਮ ਵਲੋਂ ਪਿਛਲੇ ਕਈ ਦਿਨਾਂ ਤੋਂ ਪਿੰਡ-ਪਿੰਡ ਜਾ ਕੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਸ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਸਮੂਹ ਪਾਰਟੀ ਵਲੰਟੀਅਰਾਂ ਅਤੇ ਨੌਜਵਾਨ ਸਾਥੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਕੱਲ੍ਹ ਸਵੇਰੇ ਸਮੇਂ ਸਿਰ ਪਹੁੰਚ ਕੇ ਵੱਧ ਤੋਂ ਵੱਧ ਗਿਣਤੀ ਵਿਚ ਇਸ ਰੈਲੀ ’ਚ ਪਹੁਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦੇ ਵਿਚਾਰ ਸੁਣੋ ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ਵਿਚ ਉਤਸ਼ਾਹ, ਜੋਗਿੰਦਰ ਸਿੰਘ ਜਿੰਦੂ ਨੇ ਕੀਤਾ ਸਵਾਗਤ ਅਗਲੀ ਖ਼ਬਰ ਵਿਜ਼ਡਮ ਸਕੂਲ ਮੁੱਦਕੀ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।