ਖ਼ੁਸ਼ੀਆ ਸਿੰਘ ਦੇ ਅਕਾਲ ਚਲਾਣੇ ’ਤੇ ਐਮ.ਪੀ ਸ਼ੇਰ ਸਿੰਘ ਘੁਬਾਇਆ ਅਤੇ ਰੋਹਿਤ ਮੌਟੂ ਵੋਹਰਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਮੋਹਨ ਕੇ ਉਤਾੜ ਤੋਂ ਆਲ ਇੰਡੀਆ ਰਾਏ ਸਿੱਖ ਸ਼੍ਰੋਮਣੀ ਪੰਚਾਇਤ ਦੇ ਪ੍ਰਧਾਨ ਹਰਦੀਪ ਸਿੰਘ ਦੇ ਪਿਤਾ ਖ਼ੁਸ਼ੀਆਂ ਸਿੰਘ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ’ਤੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਅਤੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੋਂਟੂ ਵੋਹਰਾ ਨੇ ਪਹੁੰਚ ਕੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਅਜੀਤ ਡੈਸਕ
26-11-2026