27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਫ਼ਿਰੋਜ਼ਪੁਰ ਤਹਿਸੀਲ ਦੇ ਰੈਵੇਨਿਊ ਪਟਵਾਰ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ

ਕੁੱਲਗੜ੍ਹੀ, 26 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੀ ਤਹਿਸੀਲ ਫ਼ਿਰੋਜ਼ਪੁਰ ਦੇ ਅਧੀਨ ਪਟਵਾਰ ਸਰਕਲਾਂ ਵਿਚ ਕੰਮ ਕਰਦੇ ਪਟਵਾਰੀਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਚੋਣ ਵਿਚ ਜ਼ਿਲ੍ਹਾ ਪ੍ਰਧਾਨ ਵਿਜੈ ਕੁਮਾਰ ਚੌਧਰੀ ਅਤੇ ਅਭੈ ਧਵਨ ਜਨਰਲ ਸਕੱਤਰ ਵਿਸ਼ੇਸ਼ ਤੌਰ ’ਤੇ ਪਹੁੰਚੇ।

ਤਹਿਸੀਲ ਫ਼ਿਰੋਜ਼ਪੁਰ ਦੇ ਨਵ-ਨਿਯੁਕਤ ਪ੍ਰਧਾਨ ਜਗਦੇਵ ਸਿੰਘ ਆਪਣੇ ਸਾਥੀਆਂ ਨਾਲ। 27-11-2026
ਕੁੱਲਗੜ੍ਹੀ, 26 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੀ ਤਹਿਸੀਲ ਫ਼ਿਰੋਜ਼ਪੁਰ ਦੇ ਅਧੀਨ ਪਟਵਾਰ ਸਰਕਲਾਂ ਵਿਚ ਕੰਮ ਕਰਦੇ ਪਟਵਾਰੀਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਚੋਣ ਵਿਚ ਜ਼ਿਲ੍ਹਾ ਪ੍ਰਧਾਨ ਵਿਜੈ ਕੁਮਾਰ ਚੌਧਰੀ ਅਤੇ ਅਭੈ ਧਵਨ ਜਨਰਲ ਸਕੱਤਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਚੋਣ ਤੋਂ ਪਹਿਲਾਂ ਤਹਿਸੀਲ ਦੀ ਕਾਰਜਕਾਰੀ ਰਿਪੋਰਟ ਪੜ੍ਹੀ ਗਈ ਅਤੇ ਪਿਛਲੇ ਦੋ ਸਾਲਾਂ ਦਾ ਰਿਕਾਰਡ ਸਾਂਝਾ ਕੀਤਾ ਗਿਆ। ਚੋਣ ਪ੍ਰਕਿਰਿਆ ਨੂੰ ਸਾਰੇ ਹੀ ਮੈਂਬਰਾਂ ਨੇ ਭਾਈਚਾਰਕ ਸਾਂਝ ਨਾਲ ਨੇਪਰੇ ਚਾੜ੍ਹਿਆ ਅਤੇ ਸਾਰੇ ਅਹੁਦਿਆਂ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ। ਜਿਸ ਵਿਚ ਜਗਦੇਵ ਸਿੰਘ ਪਟਵਾਰੀ ਨੂੰ ਤਹਿਸੀਲ ਪ੍ਰਧਾਨ, ਪ੍ਰਭਸਿਮਰਨਜੀਤ ਸਿੰਘ ਨੂੰ ਉਪ ਪ੍ਰਧਾਨ , ਤੇਜਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਮਨਜਿੰਦਰ ਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਕਿਰਨਜੀਤ ਕੌਰ ਨੂੰ ਜਨਰਲ ਸਕੱਤਰ, ਕੁਲਦੀਪ ਸਿੰਘ ਨੂੰ ਜਨਰਲ ਸਕੱਤਰ, ਵਰੁਣ ਬਾਂਸਲ ਨੂੰ ਖ਼ਜ਼ਾਨਚੀ, ਪੂਜਾ ਰਾਣੀ ਨੂੰ ਸਹਾਇਕ ਖ਼ਜ਼ਾਨਚੀ, ਸੁਖਵੰਤ ਸਿੰਘ ਸੰਧੂ ਨੂੰ ਮੀਤ ਪ੍ਰਧਾਨ, ਜਸਕਰਨ ਸਿੰਘ ਨੂੰ ਮੀਤ ਪ੍ਰਧਾਨ, ਸਤਨਾਮ ਸਿੰਘ ਨੂੰ ਮੀਤ ਪ੍ਰਧਾਨ, ਹਰਮੀਤ ਸਿੰਘ ਨੂੰ ਪੈ੍ੱਸ ਸਕੱਤਰ, ਸੁਖਦੇਵ ਸਿੰਘ ਨੂੰ ਸਹਾਇਕ ਪੈੱ੍ਰਸ ਸਕੱਤਰ, ਅਮਰੀਕ ਸਿੰਘ ਨੂੰ ਐਡੀਟਰ, ਹਰਪ੍ਰੀਤ ਸਿੰਘ ਨੂੰ ਦਫ਼ਤਰ ਸਕੱਤਰ, ਅਮਨਦੀਪ ਕੌਰ ਨੂੰ ਪ੍ਰਚਾਰ ਸਕੱਤਰ ਅਤੇ ਗੁਰਸ਼ਰਨ ਸਿੰਘ ਨੂੰ ਕਾਨੂੰਨੀ ਸਕੱਤਰ ਬਣਾਇਆ ਗਿਆ। ਸਾਰੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ। ਇਸ ਚੋਣ ਵਿਚ ਸੁਰਜੀਤ ਸਿੰਘ, ਸੁਮਿਤ ਰਾਣੀ, ਗੁਰਪ੍ਰੀਤ ਸਿੰਘ, ਵਾਹਿਗੁਰੂ ਸਿੰਘ ਅਤੇ ਆਸ਼ੀਸ਼ ਗੁਪਤਾ ਆਦਿ ਵੀ ਹਾਜ਼ਰ ਸਨ। ਨਵੇਂ ਨਿਯੁਕਤ ਹੋਏ ਤਹਿਸੀਲ ਪ੍ਰਧਾਨ ਜਗਦੇਵ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਰੈਵੀਨਿਊ ਵਿਭਾਗ ਨਾਲ ਸਬੰਧਿਤ ਕੰਮਕਾਰ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿਵਾਇਆ।
ਪਿਛਲੀ ਖ਼ਬਰ ਪ੍ਰਧਾਨ ਕਰਨ ਗਿੱਲ ਸਾਥੀਆਂ ਦੇ ਕਾਫਲੇ ਸਮੇਤ ਮੋਗਾ ਰੈਲੀ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜੰਗ : ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਕਰਵਾਇਆ ਜਾਣੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।