28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਚੱਕ ਮਾਦੀ ਕੇ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਵਰਦੇਵ ਸਿੰਘ ਨੋਨੀ ਮਾਨ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ

ਗੁਰੂਹਰਸਹਾਏ, 27 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਨਾਲ ਲੱਗਦੇ ਪਿੰਡ ਚੱਕ ਮਾਦੀ ਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਦਾ ਪੱਲਾ ਫੜਿਆ। ਪਾਰਟੀ ਵਿਚ ਸ਼ਾਮਲ ਹੋਏ ਨਵੇਂ ਪਰਿਵਾਰਾਂ ਦਾ ਗੁਰੂਹਰਸਹਾਏ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵਲੋਂ ਸਿਰੋਪੇ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ ਗਿਆ।

ਸਿਰੋਪਾਓ ਪਾ ਕੇ ਪਾਰਟੀ ਵਿਚ ਪਰਿਵਾਰਾਂ ਨੂੰ ਸ਼ਾਮਿਲ ਕਰਦੇ ਹੋਏ ਵਰਦੇਵ ਸਿੰਘ ਨੋਨੀ ਮਾਨ। ਅਜੀਤ ਤਸਵੀਰ 28-11-2026
ਗੁਰੂਹਰਸਹਾਏ, 27 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਨਾਲ ਲੱਗਦੇ ਪਿੰਡ ਚੱਕ ਮਾਦੀ ਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਦਾ ਪੱਲਾ ਫੜਿਆ। ਪਾਰਟੀ ਵਿਚ ਸ਼ਾਮਲ ਹੋਏ ਨਵੇਂ ਪਰਿਵਾਰਾਂ ਦਾ ਗੁਰੂਹਰਸਹਾਏ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵਲੋਂ ਸਿਰੋਪੇ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਰਾਜ ਸਿੰਘ, ਅਮਨਦੀਪ ਸਿੰਘ, ਜੋਗਿੰਦਰ ਸਿੰਘ, ਮਹਿੰਦਰ ਸਿੰਘ, ਹਰਬੰਸ ਸਿੰਘ, ਕੁਲਵੰਤ ਸਿੰਘ, ਜਸਵੰਤ ਸਿੰਘ, ਲੱਖਾ ਸਿੰਘ, ਭਾਗ ਸਿੰਘ, ਗੁਰਦੀਪ ਸਿੰਘ, ਰੂਪ ਸਿੰਘ, ਹਰਮੇਲ ਸਿੰਘ, ਗੁਰਮੀਤ ਸਿੰਘ ਅਤੇ ਪੰਜੂ ਸਿੰਘ ਆਦੀ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਪ੍ਰਤੀ ਲੋਕਾਂ ਦੇ ਵਧ ਰਹੇ ਵਿਸ਼ਵਾਸ ਸਦਕਾ ਵੱਖ-ਵੱਖ ਪਿੰਡਾਂ ਵਿਚੋਂ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਦੀ ਜਥੇਬੰਦਕ ਤਾਕਤ ਵਿਚ ਵਾਧਾ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ’ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪ੍ਰਵੀਨ ਸਿੰਘ ਸਰਕਲ ਪ੍ਰਧਾਨ, ਸੁਰਿੰਦਰ ਸਿੰਘ ਸਰਪੰਚ, ਮਹਿੰਦਰ ਸਿੰਘ ਸਰਪੰਚ, ਹਰਜੀਤ ਸਿੰਘ, ਗੁਰਦੇਵ ਸਿੰਘ ਵਾਦੀਆਂ, ਮਲਕੀਤ ਸਿੰਘ, ਹਨੀ ਖਹਿਰਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ 2.75 ਲੱਖ ਰੁਪਏ ਦੇ ਵਜ਼ੀਫ਼ੇ ਵੰਡੇ ਅਗਲੀ ਖ਼ਬਰ ਐੱਸ . ਬੀ . ਐੱਸ . ਸਟੇਟ ਯੂਨੀਵਰਸਿਟੀ ਦੇ ਵੀ . ਸੀ ਪ੍ਰੋ . ਸੁਰੇਸ਼ ਕੁਮਾਰ ਸ਼ਰਮਾ ਗਰੇਵਾਲ ਆਈ ਇੰਸਟੀਚਿਊਟ ਦੀ ਐਥਿਕਸ ਕਮੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।