27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

2027 ’ ਚ ਪੰਜਾਬ ਅੰਦਰ ਬਣੇਗੀ ਡਬਲ ਇੰਜਣ ਦੀ ਸਰਕਾਰ - ਦਵਿੰਦਰ ਸਿੰਘ ਪਹਿਲਵਾਨ

ਫ਼ਿਰੋਜ਼ਪੁਰ, 27 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਦਵਿੰਦਰ ਸਿੰਘ ਪਹਿਲਵਾਨ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਅਗਵਾਈ ਹੇਠ ਡਬਲ ਇੰਜਣ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਵਿਕਾਸ, ਸੁਚੱਜੇ ਪ੍ਰਸ਼ਾਸਨ ਅਤੇ ਮਜ਼ਬੂਤ ਸ਼ਾਸਨ ਚਾਹੁੰਦੇ ਹਨ।

ਅਜੀਤ ਡੈਸਕ 28-11-2026
ਫ਼ਿਰੋਜ਼ਪੁਰ, 27 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਦਵਿੰਦਰ ਸਿੰਘ ਪਹਿਲਵਾਨ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਅਗਵਾਈ ਹੇਠ ਡਬਲ ਇੰਜਣ ਦੀ ਸਰਕਾਰ ਬਣੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਵਿਕਾਸ, ਸੁਚੱਜੇ ਪ੍ਰਸ਼ਾਸਨ ਅਤੇ ਮਜ਼ਬੂਤ ਸ਼ਾਸਨ ਚਾਹੁੰਦੇ ਹਨ। ਜਿਸ ਲਈ ਭਾਜਪਾ ਇਕ ਮਜ਼ਬੂਤ ਵਿਕਲਪ ਵਜੋਂ ਉਭਰ ਰਹੀ ਹੈ।ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਸਬੰਧੀ ਗੱਲ ਕਰਦਿਆਂ ਦਵਿੰਦਰ ਸਿੰਘ ਪਹਿਲਵਾਨ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਸਿਆਸੀ ਪਾਰਟੀਆਂ ਨੂੰ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਸੂਬੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮਕਸਦ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਾ ਹੈ। ਕੇਂਦਰ ਅਤੇ ਸੂਬੇ ਵਿਚ ਇਕੋ ਵਿਚਾਰਧਾਰਾ ਦੀ ਸਰਕਾਰ ਹੋਣ ਨਾਲ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ ਅਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਵਧੇਰੇ ਲਾਭ ਮਿਲੇਗਾ। ਦਵਿੰਦਰ ਸਿੰਘ ਪਹਿਲਵਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਭਾਜਪਾ ਨੂੰ ਮੌਕਾ ਦੇਣਗੇ ਅਤੇ ਸੂਬੇ ਵਿਚ ਡਬਲ ਇੰਜਣ ਦੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਅਗਲੀ ਖ਼ਬਰ ਆਪ ਦੇ ਲੀਗਲ ਵਿੰਗ ਸੂਬਾ ਪ੍ਰਧਾਨ ਵਲੋਂ ਫ਼ਿਰੋਜ਼ਪੁਰ ਬਾਰ ਦੇ ਵਕੀਲਾਂ ਨਾਲ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।