ਰੋਹਿਤ ਵੋਹਰਾ ਮੌਂਟੂ ਵਲੋਂ ਬਾਰਡਰ ਪੱਟੀ ਦੇ ਪਿੰਡਾਂ ਵਿਚ ਦੌਰੇ ਤੇਜ਼, ਸਰਪੰਚ ਚਿਮਨ ਸਿੰਘ ਦੇ ਗ੍ਰਹਿ ਵਿਖੇ ਕੀਤੀ ਅਹਿਮ ਮੀਟਿੰਗ
ਗੁਰੂਹਰਸਹਾਏ, 29 ਨਵੰਬਰ (ਕਪਿਲ ਕੰਧਾਰੀ)-ਹਲਕਾ ਗੁਰੂਹਰਸਹਾਏ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਗਾਮੀ ਸਿਆਸੀ ਰਣਨੀਤੀਆਂ ਨੂੰ ਲੈ ਕੇ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਵਲੋਂ ਬਾਰਡਰ ਪੱਟੀ ਦੇ ਪਿੰਡਾਂ ਵਿਚ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਸੰਪਰਕ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉਨ੍ਹਾਂ ਪਿੰਡ ਮੇਘਾ ਰਾਏ ਹਿਠਾੜ ਦਾ ਦੌਰਾ ਕਰਦਿਆਂ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਸਰਪੰਚ ਚਿਮਨ ਸਿੰਘ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ।
ਗੁਰੂਹਰਸਹਾਏ, 29 ਨਵੰਬਰ (ਕਪਿਲ ਕੰਧਾਰੀ)-ਹਲਕਾ ਗੁਰੂਹਰਸਹਾਏ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਗਾਮੀ ਸਿਆਸੀ ਰਣਨੀਤੀਆਂ ਨੂੰ ਲੈ ਕੇ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਵਲੋਂ ਬਾਰਡਰ ਪੱਟੀ ਦੇ ਪਿੰਡਾਂ ਵਿਚ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਸੰਪਰਕ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉਨ੍ਹਾਂ ਪਿੰਡ ਮੇਘਾ ਰਾਏ ਹਿਠਾੜ ਦਾ ਦੌਰਾ ਕਰਦਿਆਂ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਸਰਪੰਚ ਚਿਮਨ ਸਿੰਘ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ।ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ, ਕਾਂਗਰਸ ਪਾਰਟੀ ਦੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ, ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਬਾਰਡਰ ਪੱਟੀ ਦੇ ਲੋਕਾਂ ਨਾਲ ਵੱਧ ਤੋਂ ਵੱਧ ਸੰਪਰਕ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਤੱਕ ਪਹੁੰਚ ਕੇ ਸੁਣਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।ਰੋਹਿਤ ਵੋਹਰਾ ਮੌਂਟੂ ਨੇ ਕਿਹਾ ਕਿ ਸਰਪੰਚ ਚਿਮਨ ਸਿੰਘ ਵਰਗੇ ਸੀਨੀਅਰ ਅਤੇ ਸਮਰਪਿਤ ਕਾਂਗਰਸੀ ਆਗੂ ਪਾਰਟੀ ਦੀ ਮਜ਼ਬੂਤੀ ਦਾ ਆਧਾਰ ਹਨ। ਉਨ੍ਹਾਂ ਦੇ ਲੰਮੇ ਸਿਆਸੀ ਤਜਰਬੇ, ਮਿਹਨਤ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਾਰਡਰ ਪੱਟੀ ਦੇ ਪਿੰਡਾਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮੁਹਿੰਮ ਜਾਰੀ ਰਹੇਗੀ।ਇਸ ਮੌਕੇ ਸਰਪੰਚ ਚਿਮਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਰੋਹਿਤ ਵੋਹਰਾ ਮੌਂਟੂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪਾਰਟੀ ਦੀਆਂ ਗਤੀਵਿਧੀਆਂ ਤੇ ਭਵਿੱਖੀ ਮੁਹਿੰਮਾਂ ਵਿਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ।ਇਸ ਮੀਟਿੰਗ ਦੌਰਾਨ ਕਸ਼ਮੀਰ ਸਿੰਘ ਬਾਜੇ ਕੇ, ਸ਼ਮਿੰਦਰਪਾਲ ਸਿੰਘ ਸ਼ੰਮਾ ਸੋਢੀ, ਗੁਰਪ੍ਰਤਾਪ ਸਿੰਘ ਸੰਧੂ, ਹਰਜੋਤ ਬਰਾੜ ਝਾੜੀਵਾਲਾ, ਵਰੁਣ ਗਾਵੜੀ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।