ਮਾਤਾ ਸਾਹਿਬ ਕੌਰ ਸਕੂਲ ਦੇ ਸਾਲਾਨਾ ਖੇਡ ਉਤਸਵ ਅਮਿੱਟ ਯਾਦਾਂ ਛੱਡਦਾ ਹੋਇਆ ਸਪੰਨ
ਸਾਹਿਬਜ਼ਾਦਾ ਜ਼ੋਰਾਵਰ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਕੱਪ ਜਿੱਤਿਆ
ਗੁਰੂਹਰਸਹਾਏ, 29 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਕਰਵਾਏ ਜਾ ਰਹੇ ਸਾਲਾਨਾ ਖੇਡ ਉਤਸਵ-2026 ਦਾ ਦੂਜਾ ਦਿਨ ਜੋਸ਼, ਉਤਸ਼ਾਹ, ਮੁਕਾਬਲੇ ਦੀ ਭਾਵਨਾ ਅਤੇ ਖੇਡ ਪ੍ਰਤਿਭਾ ਨਾਲ ਭਰਪੂਰ ਰਿਹਾ। ਇਸ ਦੌਰਾਨ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਆਪਣੀ ਸਰੀਰਕ ਸਮਰੱਥਾ, ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਗੁਰੂਹਰਸਹਾਏ, 29 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਕਰਵਾਏ ਜਾ ਰਹੇ ਸਾਲਾਨਾ ਖੇਡ ਉਤਸਵ-2026 ਦਾ ਦੂਜਾ ਦਿਨ ਜੋਸ਼, ਉਤਸ਼ਾਹ, ਮੁਕਾਬਲੇ ਦੀ ਭਾਵਨਾ ਅਤੇ ਖੇਡ ਪ੍ਰਤਿਭਾ ਨਾਲ ਭਰਪੂਰ ਰਿਹਾ। ਇਸ ਦੌਰਾਨ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਆਪਣੀ ਸਰੀਰਕ ਸਮਰੱਥਾ, ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਮੈਦਾਨ ਵਿਦਿਆਰਥੀਆਂ ਦੇ ਜੋਸ਼, ਹੌਸਲੇ ਅਤੇ ਦਰਸ਼ਕਾਂ ਦੀਆਂ ਤਾੜੀਆਂ ਨਾਲ ਗੂੰਜਦਾ ਰਿਹਾ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡੀ.ਐੱਸ.ਪੀ.ਤਜਿੰਦਰ ਪਾਲ ਸਿੰਘ ਉਨਾਂ ਦੇ ਨਾਲ ਰੀਡਰ ਕਰਨੈਲ ਸਿੰਘ ,ਜਗਸੀਰ ਸਿੰਘ, ਗੁਰਨਾਮ ਸਿੰਘ, ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨ ਸੁਸ਼ਮਾ ਰਾਣੀ ਦੇ ਬੇਟੇ ਅਕਾਲੀ ਆਗੂ ਬੰਟੀ ਭਠੇਜਾ ਸਮਾਜ ਸੇਵਾ ਸੋਸਾਇਟੀ ਦੇ ਸੈਕਟਰੀ ਬੂੜ ਚੰਦ ਬਿੰਦਰਾ, ਪ੍ਰਧਾਨ ਮਦਨ ਮੋਹਨ ਕੰਧਾਰੀ, ਕੈਸ਼ੀਅਰ ਆਦਰਸ਼ ਪਾਲ ਧਵਨ, ਸੰਦੀਪ ਮਦਾਨ, ਰਿੰਕਲ ਮੁੰਜਾਲ, ਸ੍ਰੀਮਤੀ ਰਸ਼ਮੀ ਵੋਹਰਾ ਕੌਂਸਲਰ ਅਮਨ ਦੁੱਗਲ, ਸ਼ਿੰਦਰਪਾਲ ਸਿੰਘ, ਕੌਂਸਲਰ ਬ੍ਰਿਜਭੂਸ਼ਣ ਭਾਰਦਵਾਜ, ਕੌਂਸਲਰ ਸੋਹਨ ਸਿੰਘ, ਸਰਵਣ ਚੋਪੜਾ ਅਤੇ ਸੁਖਦਿਆਲ ਕੰਬੋਜ ,ਲਾਇਨਜ਼ ਕਲੱਬ ਦੇ ਪ੍ਰਧਾਨ ਗੌਰਵ ਸਚਦੇਵਾ ਦੇ ਨਾਲ ਪ੍ਰਸ਼ਾਂਤ ਖੇੜਾ, ਅਮਿਤ ਅਰੋੜਾ ਅਤੇ ਗੁਰਪ੍ਰੀਤ ਸਿੰਘ ਨੇ ਵੀ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ।ਖੇਡ ਉਤਸਵ ਦੌਰਾਨ ਗੋਲਾ ਸੁੱਟਣਾ, ਲੰਮੀ ਛਾਲ, 400 ਮੀਟਰ, 200 ਮੀਟਰ ਅਤੇ 100 ਮੀਟਰ ਦੌੜ, ਚਾਰ ਗੁਣਾ 100 ਮੀਟਰ ਰਿਲੇਅ ਦੌੜ, ਚਾਰ ਗੁਣਾ 200 ਮੀਟਰ ਰਿਲੇਅ ਦੌੜ, ਤਿੰਨ ਲੱਤਾਂ ਵਾਲੀ ਦੌੜ ਅਤੇ ਰੱਸਾਕਸ਼ੀ ਸਮੇਤ ਕਈ ਰੋਮਾਂਚਕ ਮੁਕਾਬਲੇ ਕਰਵਾਏ ਗਏ। ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪੋ-ਆਪਣੇ ਵਰਗਾਂ ਅਨੁਸਾਰ ਮੁਕਾਬਲਿਆਂ ਵਿਚ ਹਿੱਸਾ ਲਿਆ। ਖਿਡਾਰੀਆਂ ਨੇ ਆਪਣੀ ਤੇਜ਼ੀ, ਤਾਕਤ, ਸੰਤੁਲਨ, ਸਹਿਣਸ਼ੀਲਤਾ ਅਤੇ ਖੇਡ ਹੁਨਰ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ। ਚੇਅਰਮੈਨ ਮਹੀਪਾਲ ਸਿੰਘ, ਪ੍ਰਬੰਧਕ ਕਮੇਟੀ ਦੇ ਮੈਂਬਰ ਕਮਲ ਪਾਲ ਸਿੰਘ ਅਤੇ ਹਰਬੀਰ ਸਿੰਘ, ਪ੍ਰਿੰਸੀਪਲ ਡਾ. ਵੰਦਨਾ ਧਵਨ ਅਤੇ ਸਮੂਹ ਸਕੂਲ ਪਰਿਵਾਰ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਨਿਰੰਤਰ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।ਸਕੂਲ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਕੁਮਾਰ, ਰਚਨਾ ਮੋਂਗਾ ਅਤੇ ਗਤੀਵਿਧੀ ਮੁਖੀ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਵਲੋਂ ਖੇਡ ਮੁਕਾਬਲਿਆਂ ਦੇ ਸੁਚੱਜੇ ਪ੍ਰਬੰਧ ਕੀਤੇ ਗਏ। ਇਸ ਮੌਕੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਡਾ. ਵੰਦਨਾ ਧਵਨ ਵਲੋ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।