ਦੂਨਵੈਲੀ ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਕੀਤੇ ਦਰਸ਼ਨ
ਜ਼ੀਰਾ, 29 ਨਵੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਦੂਨਵੈਲੀ ਕੈਂਬ੍ਰਿਜ ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਤੇ ਇਤਿਹਾਸਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਕ ਰੋਜ਼ਾ ਵਿੱਦਿਅਕ ਅਤੇ ਧਾਰਮਿਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਅਤੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਲਿਜਾਇਆ ਗਿਆ।
ਜ਼ੀਰਾ, 29 ਨਵੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਦੂਨਵੈਲੀ ਕੈਂਬ੍ਰਿਜ ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਤੇ ਇਤਿਹਾਸਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਕ ਰੋਜ਼ਾ ਵਿੱਦਿਅਕ ਅਤੇ ਧਾਰਮਿਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਅਤੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਲਿਜਾਇਆ ਗਿਆ।ਟੂਰ ਦੇ ਪਹਿਲੇ ਪੜਾਅ ਵਿਚ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿਸਥਾਰਪੂਰਵਕ ਦੌਰਾ ਕੀਤਾ। ਉੱਥੇ ਉਨ੍ਹਾਂ ਨੇ ਵੱਖ-ਵੱਖ ਵਿਗਿਆਨਕ ਗਤੀਵਿਧੀਆਂ, ਡੋਮ ਥੀਏਟਰ, ਨਵੀਨਤਮ ਵਿਗਿਆਨਕ ਪ੍ਰਦਰਸ਼ਨੀਆਂ ਅਤੇ ਆਧੁਨਿਕ ਤਕਨੀਕਾਂ ਬਾਰੇ ਬੜੀ ਉਤਸੁਕਤਾ ਨਾਲ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਥ੍ਰੀ-ਡੀ ਲੇਜ਼ਰ ਸ਼ੋਅ ਦਾ ਆਨੰਦ ਮਾਣਿਆ ਅਤੇ ਲੁਪਤ ਹੋ ਚੁੱਕੀ ਪ੍ਰਜਾਤੀ ਡਾਇਨਾਸੋਰਾਂ ਦੀਆਂ ਵੱਖ-ਵੱਖ ਕਿਸਮਾਂ, ਉਨ੍ਹਾਂ ਦੇ ਰਹਿਣ-ਸਹਿਣ, ਜੀਵਨ-ਸ਼ੈਲੀ ਅਤੇ ਧਰਤੀ ਉੱਤੇ ਉਨ੍ਹਾਂ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੂੰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਸ਼ਨ ਕਰਵਾਏ ਗਏ। ਇੱਥੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਸਿੱਖ ਇਤਿਹਾਸ ਸਬੰਧੀ ਵਡਮੁੱਲੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਦੇ ਚੇਅਰਮੈਨ ਡਾ. ਸੁਭਾਸ਼ ਉੱਪਲ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿਰਫ਼ ਪਾਠ ਪੁਸਤਕਾਂ ਤੱਕ ਸੀਮਤ ਰੱਖਣਾ ਨਹੀਂ ਹੈ, ਸਗੋਂ ਉਨ੍ਹਾਂ ਵਿੱਚ ਵਿਗਿਆਨਕ ਸੋਚ, ਨੈਤਿਕ ਕਦਰਾਂ-ਕੀਮਤਾਂ, ਧਾਰਮਿਕ ਸੰਸਕਾਰਾਂ ਅਤੇ ਆਪਣੀ ਅਮੀਰ ਵਿਰਾਸਤ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਅਤੇ ਧਾਰਮਿਕ ਟੂਰ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਪੂਰੇ ਟੂਰ ਦੀ ਸਫਲ ਅਗਵਾਈ ਸਕੂਲ ਦੇ ਪ੍ਰਿੰਸੀਪਲ ਮਨੀਸ਼ ਮਿਸ਼ਰਾ, ਕੋਆਰਡੀਨੇਟਰ ਮਾਲਤੀ ਸੇਠੀ ਅਤੇ ਸੁਖਜੀਤ ਕੌਰ ਸਿੱਧੂ ਸਮੇਤ ਸਮੂਹ ਸਟਾਫ਼ ਵਲੋਂ ਸੁਚੱਜੇ ਢੰਗ ਨਾਲ ਕੀਤੀ ਗਈ। ਵਿਦਿਆਰਥੀਆਂ ਵਿਚ ਇਸ ਟੂਰ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।