30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਰਮਿੰਦਰ ਸਿੰਘ ਆਵਲਾ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਗਾਤਾਰ ਯਤਨ

ਗੁਰੂਹਰਸਹਾਏ, 29 ਨਵੰਬਰ (ਕਪਿਲ ਕੰਧਾਰੀ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਾ.

ਅਜੀਤ ਡੈਸਕ 30-11-2026
ਗੁਰੂਹਰਸਹਾਏ, 29 ਨਵੰਬਰ (ਕਪਿਲ ਕੰਧਾਰੀ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਾ. ਭੀਮ ਰਾਓ ਅੰਬੇਡਕਰ ਕਲੱਬ ਸਰਪੰਚ ਰਤਨ ਸਿੰਘ ਅਤੇ ਕਲੱਬ ਦੇ ਨੌਜਵਾਨਾਂ ਨੂੰ ਅਕਾਲੀ ਆਗੂ ਬੰਟੀ ਭਠੇਜਾ,ਸਚਿਨ ਆਵਲਾ ਵਲੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਡ ਕਿੱਟ ਭੇਟ ਕੀਤੀ ਗਈ। ਖੇਡ ਸਮੱਗਰੀ ਮਿਲਣ ‘ਤੇ ਕਲੱਬ ਦੇ ਮੈਂਬਰਾਂ ਅਤੇ ਨੌਜਵਾਨਾਂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ।
ਪਿਛਲੀ ਖ਼ਬਰ ਦੜਾ-ਸੱਟਾ ਲਗਾਉਂਦੇ ਦੋ ਵਿਅਕਤੀ 560 ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਮਿਸਲ ਸਤਲੁਜ ਦੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਕੁਲਵਿੰਦਰ ਕੌਰ ਦੇ ਨਵੇਂ ਚੈਂਬਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।