31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 24-01-2026
ਮੱਲਾਂਵਾਲਾ, 23 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਰੱਖਣ ਦੇ ਜੁਰਮ 'ਚ ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਵਾ ਚੈਕਿੰਗ ਦੇ ਸੰਬੰਧ 'ਚ ਮੱਲਾਂਵਾਲਾ ਖੇਤਰ ਵੱਲ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਬੱਸ ਅੱਡਾ ਅਲੀ ਵਾਲਾ ਪਹੁੰਚੀ ਤਾਂ ਇਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 3100 ਨਸ਼ੀਲੇ ਕੈਪਸੂਲ, 4900 ਗੋਲੀਆਂ ਬਰਾਮਦ ਹੋਈਆਂ | ਮੁਲਜ਼ਮ ਦੀ ਪਛਾਣ ਅਰੁਣ ਧਵਨ ਉਰਫ਼ ਸੰਨ੍ਹੀ ਧਵਨ ਪੁੱਤਰ ਕੁਲਦੀਪ ਕੁਮਾਰ ਵਾਸੀ ਗੋਬਿੰਦ ਇੰਨਕਲੇਵ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਕਿਸਾਨਾਂ ਮਜ਼ਦੂਰਾਂ ਨੇ ਸਮਾਰਟ ਮੀਟਰ ਪੱਟ ਕੇ ਐਸ. ਡੀ. ਓ. ਪਾਵਰਕਾਮ ਦਫ਼ਤਰ ਮੱਲਾਂਵਾਲਾ ਵਿਖੇ ਕਰਵਾਏ ਜਮ੍ਹਾਂ ਅਗਲੀ ਖ਼ਬਰ ਬਟਾਲਾ ਤੇ ਗੁਰਦਾਸਪੁਰ ਦੇ 8 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।