31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਗਵਰਨਰ ਅਤੇ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 17-05-2026
ਜ਼ੀਰਾ, 16 ਮਈ(ਕਥੂਰੀਆ)-ਬੀਤੇ ਕੱਲ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੇ ਰੋਸ ਵਿਚ ਮੋਹਾਲੀ ਵਿਖੇ ਰੋਸ ਰੈਲੀ ਕਰਨ ਤੋਂ ਬਾਅਦ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਜਾਂਦੇ ਸਮੇਂ ਚੰਡੀਗੜ੍ਹ ਬਾਰਡਰ ਤੇ ਕਿਸਾਨਾਂ ਉੱਪਰ ਜਲ ਤੋਪਾਂ ਅਤੇ ਅੱਥਰੂ ਗੈੱਸ ਨਾਲ ਹਮਲਾ ਕਰਨ ਦੇ ਰੋਸ ਵਜੋਂ ਪਿੰਡ ਟਿੰਢਵਾਂ ਦੇ ਚੁਰਸਤੇ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਿਸਾਨਾਂ ਨੇ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਪੰਜਾਬ ਦੇ ਹੱਕਾਂ ਉੱਪਰ ਹਮਲੇ ਕਰ ਰਹੀ ਹੈ | ਜਿਸ ਦੇ ਚੱਲਦਿਆਂ ਬੀ.ਬੀ.ਐੱਮ.ਬੀ.ਵਿਚੋਂ ਪੰਜਾਬ ਕੇਡਰ ਦੇ ਅਫ਼ਸਰ ਲਾਉਣ ਵਾਲੀ ਸਥਾਈ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ ਜੋ ਕਿ ਨਾ ਬਰਦਾਸ਼ਤ ਕਰਨਯੋਗ ਹੈ | ਉਹਨਾਂ ਕਿਹਾ ਕਿ ਕੱਲ ਚੰਡੀਗੜ੍ਹ ਪੁਲਿਸ ਵਲੋਂ ਕੀਤੇ ਵਰਤਾਓ ਤੋਂ ਬਾਅਦ ਮੋਰਚੇ ਵਲੋਂ ਇਕ ਵਾਰ ਫਿਰ ਤੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ ਅਤੇ 21 ਮਈ ਨੂੰ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਦਾ ਫੈਸਲਾ ਕੀਤਾ ਹੈ | ਇਸ ਮੌਕੇ ਪ੍ਰਧਾਨ ਗੁਰਚਰਨ ਸਿੰਘ ਮਲਸੀਆਂ, ਨਛੱਤਰ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ ਮੱਲੋਕੇ, ਬੂਟਾ ਸਿੰਘ ਟਿੰਡਵਾਂ, ਕੁਲਦੀਪ ਸਿੰਘ ਟਿੰਢਵਾਂ, ਰਵਿੰਦਰ ਸਿੰਘ ਮਲਸੀਆਂ, ਗੁਰਪ੍ਰੀਤ ਸਿੰਘ ਮੱਲੋਕੇ, ਲਖਵੀਰ ਸਿੰਘ ਬਸਤੀ ਗਾਮੇ ਵਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ 'ਭਾਰਤ ਨੂੰ ਜਾਣੋ' ਸਕੀਮ ਤਹਿਤ ਹਿਮਾਚਲ ਤੋਂ ਆਏ ਵਿਦਿਆਰਥੀਆਂ ਨੇ ਵੇਖੀ ਫ਼ਿਰੋਜ਼ਪੁਰ ਦੀ ਅਮੀਰ ਵਿਰਾਸਤ ਅਗਲੀ ਖ਼ਬਰ ਅਮਨਦੀਪ ਹਸਪਤਾਲ ਅਤੇ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਫਿਰੋਜ਼ਪੁਰ ਵਿਚ ਲੱਗੇਗਾ ਮੁਫ਼ਤ ਫਾਈਬ੍ਰੋ ਸਕੈਨ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।