31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼ਾਨਦਾਰ ਅੰਕ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਭਾਵਿਪ ਵਲੋਂ ਸਨਮਾਨ

ਅਜੀਤ ਡੈਸਕ 17-05-2026
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)-ਸਮਾਜ ਸੇਵਾ ਦੇ ਕੰਮਾਂ ਵਿਚ ਹਮੇਸ਼ਾ ਅੱਗੇ ਰਹਿਣ ਵਾਲੀ ਭਾਰਤ ਵਿਕਾਸ ਪਰਿਸ਼ਦ ਸ਼ਾਖਾ ਗੁਰੂਹਰਸਹਾਏ ਵਲੋਂ ਬਾਰ੍ਹਵੀਂ ਜਮਾਤ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੀਆਂ ਸਕੂਲ ਆਫ਼ ਐਮੀਨੈਂਸ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਹ ਸਮਾਗਮ ਪਰਿਸ਼ਦ ਦੇ ਪ੍ਰਧਾਨ ਬੂੜ ਚੰਦ ਬਿੰਦਰਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪਰਿਸ਼ਦ ਦੇ ਪ੍ਰਧਾਨ ਬੂੜ ਚੰਦ ਬਿੰਦਰਾ, ਸਕੱਤਰ ਮਦਨ ਮੋਹਨ ਕੰਧਾਰੀ, ਸਰਪ੍ਰਸਤ ਪਵਨ ਕੰਧਾਰੀ, ਰਵੀ ਗੁਪਤਾ, ਮਨੀਸ਼ ਸਹਿਗਲ, ਮਨੋਜ ਛਾਬੜਾ, ਵਿਪਨ ਲੋਟਾ ਅਤੇ ਨਰੇਸ਼ ਮੋਂਗਾ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਇਲਾਕੇ ਦਾ ਮਾਣ ਵੀ ਵਧਾਇਆ ਹੈ | ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕਰਨ ਦੇ ਉਦੇਸ਼ ਨਾਲ ਪਰਿਸ਼ਦ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਦੱਸਿਆ ਕਿ ਸਕੂਲ ਦੇ ਪਿ੍ੰਸੀਪਲ ਕਰਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ | ਇਸ ਮੌਕੇ ਪਰਿਸ਼ਦ ਵਲੋਂ ਪਿ੍ੰਸੀਪਲ ਕਰਨ ਸਿੰਘ ਧਾਲੀਵਾਲ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ 'ਭਾਰਤ ਨੂੰ ਜਾਣੋ' ਸਕੀਮ ਤਹਿਤ ਹਿਮਾਚਲ ਤੋਂ ਆਏ ਵਿਦਿਆਰਥੀਆਂ ਨੇ ਵੇਖੀ ਫ਼ਿਰੋਜ਼ਪੁਰ ਦੀ ਅਮੀਰ ਵਿਰਾਸਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।