31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੀ.ਐਚ.ਸੀ. ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਲਗਾਇਆ ਜਾਗਰੂਕਤਾ ਕੈਂਪ

ਅਜੀਤ ਡੈਸਕ 17-05-2026
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)-ਸੀ.ਐਚ.ਸੀ ਗੁਰੂਹਰਸਹਾਏ ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਗੁਰਪ੍ਰੀਤ ਕੰਬੋਜ ਮੈਡੀਕਲ ਅਫਸਰ, ਬਿੱਕੀ ਕੌਰ ਬੀ.ਈ.ਈ., ਅਜੈ ਕੁਮਾਰ ਐਮ.ਐਲ.ਟੀ., ਅਵਿਨਾਸ਼ ਰਾਣੀ ਆਸ਼ਾ ਸੁਪਰਵਾਈਜ਼ਰ, ਆਸ਼ਾ ਵਰਕਰਾਂ ਅਤੇ ਅਗਰਵਾਲ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ. ਗੁਰਪ੍ਰੀਤ ਕੰਬੋਜ ਨੇ ਕਿਹਾ ਕਿ ਹਾਈ ਬਲੱਡ ਪ੍ਰੈਸ਼ਰ ਦਿਲ ਦੇ ਦੌਰੇ, ਸਟਰੋਕ ਅਤੇ ਗੁਰਦੇ ਦੀਆਂ ਬਿਮਾਰੀਆਂ ਦਾ ਮੁੱਖ ਕਾਰਨ ਬਣ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਨਿਯਮਤ ਬਲੱਡ ਪ੍ਰੈਸ਼ਰ ਚੈੱਕ ਕਰਵਾਉਣ, ਘੱਟ ਲੂਣ ਵਾਲੀ ਸੰਤੁਲਿਤ ਖ਼ੁਰਾਕ ਲੈਣ, ਤਣਾਅ ਤੋਂ ਬਚਣ, ਸਵੇਰੇ-ਸ਼ਾਮ ਸੈਰ ਕਰਨ ਅਤੇ ਸਿਗਰਟਨੋਸ਼ੀ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੇ ਵਿਦਿਆਰਥੀਆਂ ਨੇ ਦਸਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪ੍ਰਕਿਰਤੀ ਭੰਗੜਾ ਕਲੱਬ ਜ਼ੀਰਾ ਦੇ ਨੌਜਵਾਨਾਂ ਨੇ ਪੰਜਾਬ ਕਲਾ ਭਵਨ ਵਿਚ ਬੰਨਿ੍ਹਆ ਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।