31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੇ ਵਿਦਿਆਰਥੀਆਂ ਨੇ ਦਸਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 17-05-2026
ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)-ਦਸਵੀਂ ਜਮਾਤ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦਾ ਨਤੀਜਾ ਸ਼ਤਪ੍ਰਤੀਸ਼ਤ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੁਰਮੇਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਮੂਹ ਵਿਦਿਆਰਥੀ ਸ਼ਾਨਦਾਰ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਸਕੂਲ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਮਿਹਨਤੀ ਸਟਾਫ਼ ਅਤੇ ਬੱਚਿਆਂ ਨੂੰ ੂ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਮਿਹਨਤ ਸਕਦਾ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ | ਇਸ ਮੌਕੇ ਸਕੂਲ ਇੰਚਾਰਜ ਮੈਡਮ ਮਨਜਿੰਦਰ ਕੌਰ ਨੇ ਕਿਹਾ ਕਿ ਗੁਰਵੀਰ ਕੌਰ ਨੇ ਪਹਿਲਾ, ਨਵਜੋਤ ਕੌਰ ਨੇ ਦੂਜਾ, ਮਾਫ਼ੀਆ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਪਿੰਡ ਦੇ ਸਰਪੰਚ ਵਲੋਂ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਕੁਲਵੰਤ ਸਿੰਘ, ਲਖਵਿੰਦਰ ਸਿੰਘ, ਸਕੂਲ ਅਧਿਆਪਕ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ | ਪਿੰਡ ਦੇ ਸਰਪੰਚ ਕੁਲਵੰਤ ਸਿੰਘ ਨੇ ਇਸ ਸ਼ਾਨਦਾਰ ਸਫਲਤਾ 'ਤੇ ਸਕੂਲ ਪਿ੍ੰਸੀਪਲ, ਸਮੂਹ ਸਟਾਫ਼, ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ |
ਪਿਛਲੀ ਖ਼ਬਰ ਅੰਕੁਸ਼ ਮਹਿਤਾ ਅਤੇ ਕੋਮਲ ਕੌਰ ਨੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਸੀ.ਐਚ.ਸੀ. ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਲਗਾਇਆ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।