31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਾਂਗਰਸ ਸਰਕਾਰ ਆਉਣ 'ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਰੰਧਾਵਾ

ਅਜੀਤ ਡੈਸਕ 17-05-2026
ਜ਼ੀਰਾ, 16 ਮਈ (ਪ੍ਰਤਾਪ ਸਿੰਘ ਹੀਰਾ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਕਿਹਾ ਕਿ ਜੇਕਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਸਰਕਾਰੀ ਮੁਲਾਜ਼ਮਾਂ ਦੀਆਂ ਪੁਰਾਣੀਆਂ ਪੈਨਸ਼ਨਾਂ ਬਹਾਲ ਕੀਤੀਆਂ ਜਾਣਗੀਆਂ | ਇਹ ਸ਼ਬਦ ਜੀਰਾ ਫ਼ੇਰੀ ਦੌਰਾਨ ਉਨ੍ਹਾਂ ਕਹੇ | ਉਨ੍ਹਾਂ ਕਿਹਾ ਕਿ ਸੂਬੇ ਵਿਚ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉੱਤਰੀ ਇਸੇ ਕਰਕੇ ਪੰਜਾਬ ਦਾ ਹਰ ਵਰਗ ਸਰਕਾਰ ਤੋਂ ਨਾਰਾਜ਼ ਹੈ | ਸਰਕਾਰੀ ਕਰਮਚਾਰੀ ਮਹਿੰਗਾਈ ਭੱਤੇ ਅਤੇ ਤਨਖ਼ਾਹ ਦੀਆਂ ਕਿਸ਼ਤਾਂ ਸਮੇਤ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਸੜਕਾਂ 'ਤੇ ਉਤਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਬਣਾਉਣ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਸੀ ਕਿ ਕੋਈ ਵੀ ਕਰਮਚਾਰੀ ਅਸਥਾਈ ਨਹੀਂ ਰਹੇਗਾ, ਪਰ ਇਨ੍ਹਾਂ ਕਰਮਚਾਰੀਆਂ ਨੂੰ ਲੰਬੇ ਸਮੇਂ ਤੋਂ 10,000 ਰੁਪਏ ਤੋਂ ਘੱਟ 'ਤੇ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਰੰਧਾਵਾ ਨੇ ਭਗਵੰਤ ਮਾਨ ਸਰਕਾਰ ਵਲੋਂ ਮੋਹਾਲੀ ਵਿਚ ਸੜਕਾਂ ਦੇ ਨਿਰਮਾਣ ਲਈ 600 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਵੀ ਆਲੋਚਨਾ ਕੀਤੀ | ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਅਤੇ ਬਰਿੰਦਰਮੀਤ ਸਿੰਘ ਪਹਾੜਾ ਵਿਧਾਇਕ ਗੁਰਦਾਸਪੁਰ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਕਰਜ਼ਾ ਲੈ ਕੇ ਪੰਜਾਬ ਨੂੰ ਵਿੱਤੀ ਸੰਕਟ ਦੇ ਕੰਢੇ 'ਤੇ ਲਿਆ ਚੁੱਕੀ ਹੈ | ਇਸ ਮੌਕੇ ਉਹਨਾਂ ਦੇ ਨਾਲ ਹਰੀਸ਼ ਤਾਂਗੜਾ, ਗੁਰਭਗਤ ਸਿੰਘ ਗਿੱਲ, ਡਾਕਟਰ ਰਛਪਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਪਰਮਿੰਦਰ ਸਿੰਘ ਲਾਡਾ, ਕਾਕਾ ਜ਼ੈਲਦਾਰ, ਸੰਜੀਵ ਨਾਰੰਗ, ਰੋਮੀ ਚੋਪੜਾ ਆਦਿ ਕਾਂਗਰਸੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਹਰਮੀਤ ਸਿੰਘ ਕਾਲੜਾ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।