31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਫ਼ਾਈ ਕਰਮਚਾਰੀਆਂ ਨੇ ਮੰਗਾਂ ਸੰਬੰਧੀ ਭਾਜਪਾ ਦੇ ਨੁਮਾਇੰਦਿਆਂ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 17-05-2026
ਮੁੱਦਕੀ, 16 ਮਈ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਅੰਦਰ ਕੰਮ ਛੋੜ ਹੜਤਾਲ 'ਤੇ ਚੱਲ ਰਹੇ ਸਫ਼ਾਈ ਸੇਵਕਾਂ ਦੀ ਹਮਾਇਤ 'ਤੇ ਆਏ ਅਸ਼ੋਕ ਸਾਲੀਨ ਇੰਚਾਰਜ ਨਗਰ ਪੰਚਾਇਤ ਕਮੇਟੀ ਮੁੱਦਕੀ, ਸੀਨੀਅਰ ਭਾਜਪਾ ਆਗੂ ਅਮਰਜੀਤ ਸਿੰਘ ਘਾਰੂ ਮੁੱਖ ਸੇਵਾਦਾਰ ਫ਼ਿਰੋਜ਼ਪੁਰ ਦਿਹਾਤੀ ਆਦਿ ਨੇ ਹੜਤਾਲ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਭਾਵੇਂ ਜਨਤਾ ਸੋਚਦੀ ਹੋਵੇ ਕਿ ਉਨ੍ਹਾਂ ਦੀਆਂ ਤਨਖ਼ਾਹਾਂ ਬਹੁਤ ਜ਼ਿਆਦਾ ਹਨ ਪਰ ਅਸਲੀਅਤ ਵਿਚ ਇਹ ਕਰਮਚਾਰੀ ਸਿਰਫ਼ 10 ਹਜ਼ਾਰ ਤੋਂ 12 ਹਜ਼ਾਰ ਰੁਪਏ ਕਮਾਉਂਦੇ ਹਨ | ਉਹ ਨਿਗੂਣੀ ਤਨਖ਼ਾਹ 'ਤੇ ਗੁਜ਼ਾਰਾ ਕਰ ਰਹੇ ਹਨ | ਅੱਜ ਦੇ ਮਹਿੰਗਾਈ ਦੇ ਸਮੇਂ ਵਿਚ ਇੰਨੀ ਤਨਖ਼ਾਹ ਨਾਲ ਘਰੇਲੂ ਖ਼ਰਚੇ ਪੂਰੇ ਕਰਨਾ ਅਸੰਭਵ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ | ਸਫ਼ਾਈ ਕਰਮਚਾਰੀ ਯੂਨੀਅਨ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਲੜ ਰਹੀ ਹੈ ਪਰ ਸਰਕਾਰੀ ਨੁਮਾਇੰਦੇ ਉਨ੍ਹਾਂ ਨੂੰ ਪੂਰਾ ਕਰਨ ਲਈ ਵੀ ਤਿਆਰ ਨਹੀਂ ਹਨ | ਅਸ਼ੋਕ ਸਾਲੀਨ ਨੇ ਪੰਜਾਬ ਵਿਚ ਭਾਜਪਾ ਸਰਕਾਰ ਆਉਣ 'ਤੇ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਦੀਪ ਕੁਮਾਰ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਭਾਜਪਾ ਦੇ ਨੁਮਾਇੰਦਿਆਂ ਨੂੰ ਮੰਗਾਂ ਸਬੰਧੀ ਇਕ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਜਸਵਿੰਦਰ ਸਿੰਘ ਬੱਬੂ ਭੈਲ ਮੰਡਲ ਪ੍ਰਧਾਨ ਮੁੱਦਕੀ ਭਾਜਪਾ, ਸੁਖਮੰਦਰ ਸਿੰਘ ਮਿਸ਼ਰੀ ਵਾਲਾ ਮੀਤ ਪ੍ਰਧਾਨ ਕਿਸਾਨ ਵਿੰਗ ਫ਼ਿਰੋਜ਼ਪੁਰ, ਮਨਪ੍ਰੀਤ ਸਿੰਘ ਸ਼ਹਿਜ਼ਾਦੀ, ਪਵਨ ਕੁਮਾਰ ਗਰਗ ਲਵੀ, ਰਾਮ ਕੁਮਾਰ ਗਰਗ ਤੋਂ ਇਲਾਵਾ ਵੱਡੀ ਗਿਣਤੀ 'ਚ ਭਾਜਪਾ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਪੰਜਾਬ ਦੇ ਬਲਾਕ ਮੱਖੂ ਦੀ ਹਫ਼ਤਾਵਾਰੀ ਮੀਟਿੰਗ ਅਗਲੀ ਖ਼ਬਰ ਗੁਰੂਹਰਸਹਾਏ ਤੋਂ ਸੁਖਦਿਆਲ ਸਿੰਘ (ਸੁੱਖਾ ਮੈਂਬਰ) ਪਰਿਵਾਰ ਸਮੇਤ ਆਪ ਨੂੰ ਛੱਡ ਕਾਂਗਰਸ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।