31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਰਸੀਦੀ ਟਿਕਟਾਂ ਨਾ ਮਿਲਣ ਕਾਰਨ ਲੋਕਾਂ ’ਚ ਮਚੀ ਹਾਹਾਕਾਰ

ਅਜੀਤ ਡੈਸਕ 10-07-2026
ਮੁੱਦਕੀ, 9 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਥਾਨਕ ਕਸਬੇ ਅੰਦਰ ਪਿਛਲੇ ਕਰੀਬ ਇਕ ਸਾਲ ਤੋਂ ਰਸੀਦੀ ਟਿਕਟਾਂ ਨਾ ਮਿਲਣ ਕਾਰਨ ਲੋਕਾਂ ’ਚ ਆਪਣੇ ਕੰਮਕਾਜ ਕਰਵਾਉਣ ਲਈ ਲੋੜੀਂਦੀਆਂ ਰਸੀਦੀ ਟਿਕਟਾਂ ਨਾ ਮਿਲਣ ਕਾਰਨ ਹਾਹਾਕਾਰ ਮੱਚੀ ਹੋਈ ਹੈ। ਇਨ੍ਹਾਂ ਟਿਕਟਾਂ ਦੀ ਘਾਟ ਕਾਰਨ ਆਮ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ, ਜਿਵੇਂ ਕਿ ਬੈਂਕ ਲੈਣ-ਦੇਣ, ਹਲਫ਼ੀਆ ਬਿਆਨ ਅਤੇ ਵਸੀਲਿਆਂ ਦੀ ਰਜਿਸਟਰੀ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਕਸਬੇ ਦੇ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਬੈਂਕਾਂ, ਰਜਿਸਟਰੀਆਂ ਅਤੇ ਵੱਖ-ਵੱਖ ਵਿਭਾਗੀ ਕੰਮਾਂ ਲਈ ਲੋੜੀਂਦੀ ਰਸੀਦੀ ਟਿਕਟ ਉਨ੍ਹਾਂ ਨੂੰ ਨਹੀਂ ਮਿਲ ਰਹੀ, ਜਿਸ ਲਈ ਉਨ੍ਹਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਭਟਕਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਟਿਕਟਾਂ ਦੀ ਭਾਰੀ ਕਿੱਲਤ ਦਾ ਫ਼ਾਇਦਾ ਉਠਾ ਕੇ ਕੁਝ ਕਾਲੇ ਬਾਜ਼ਾਰੀਏ ਲੋਕਾਂ ਤੋਂ ਇਨ੍ਹਾਂ ਟਿਕਟਾਂ ਲਈ ਤੈਅ ਕੀਮਤ ਨਾਲੋਂ ਕਈ ਗੁਣਾ ਵੱਧ ਪੈਸੇ ਵਸੂਲ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਰਸੀਦੀ ਟਿਕਟਾਂ ਦੀ ਚੱਲ ਰਹੀ ਕਿੱਲਤ ਨੂੰ ਦੂਰ ਕਰਕੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਦੇ ਦਾਅਵੇ ਨਿਕਲੇ ਖੋਖਲੇ-ਪਿੰਕੀ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਸਰਕਲ ਤੇ ਬੂਥ ਪੱਧਰੀ ਕਮੇਟੀਆਂ ਦੇ ਗਠਨ ਨੂੰ ਦਿੱਤੀ ਰਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।