31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਇੰਡੋ ਅਮਰੀਕਾ ਟਰੇਡ ਡੀਲ ਅਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਕਨਵੈਨਸ਼ਨ 22 ਨੂੰ ਟੋਲ ਪਲਾਜ਼ੇ ਫ੍ਰੀ ਕਰਨ ਦਾ ਸੱਦਾ

ਅਜੀਤ ਡੈਸਕ 10-07-2026
ਗੁਰੂਹਰਸਹਾਏ, 9 ਜੁਲਾਈ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਪਿੰਡ ਮਹਿਮਾ ਵਿਚ ਇੰਡੋ ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿਚ ਕਿਸਾਨ ਕਨਵੈੱਨਸ਼ਨ ਕੀਤੀ ਗਈ। ਇਸ ਕਨਵੈੱਨਸ਼ਨ ਵਿਚ ਬੀਕੇਯੂ ਮਾਨਸਾ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਕਿਸਾਨ ਸਟੂਡੈਂਟ ਯੂਨੀਅਨ , ਮਿਸਲ ਸਤਲੁਜ , ਸ਼੍ਰਰੋਅਦ ਅੰਮ੍ਰਿਤਸਰ, ਇੰਟਰਨੈਸ਼ਨਲ ਪੰਥਕ ਦਲ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਕਨਵੈੱਨਸ਼ਨ ਵਲੋਂ ਮੰਗ ਕੀਤੀ ਕਿ ਇੰਡੋ ਅਮਰੀਕਾ ਮੁਕਤ ਵਪਾਰ ਸਮਝੌਤਾ ਫ਼ੌਰੀ ਰੱਦ ਕੀਤਾ ਜਾਵੇ, ਪੰਜਾਬ ਸਰਕਾਰ ਦੀ ਨਵੀਂ ਲੈਂਡ ਪੁਲਿੰਗ ਪੋਲਿਸੀ ਰੱਦ ਕੀਤੀ ਜਾਵੇ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਣਾ ਯਕੀਨੀ ਬਣਾਇਆ ਜਾਵੇ, ਕਿਸਾਨ ਮਜ਼ਦੂਰਾਂ ਦੇ ਸਾਰੇ ਕਰਜ਼ਿਆਂ ’ਤੇ ਲੀਕ ਫੇਰੀ ਜਾਵੇ, ਸਾਰੀਆਂ ਫ਼ਸਲਾਂ ਦਾ ਐੱਮ.ਐੱਸ.ਪੀ ਦਾ ਗਰੰਟੀ ਕਾਨੂੰਨ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਲਾਗੂ ਕੀਤਾ ਜਾਵੇ। ਕਿਸਾਨਾਂ ਵਲੋਂ ਕਨਵੈੱਨਸ਼ਨ ਬਾਅਦ ਰੋਸ ਮਾਰਚ ਕਰਕੇ ਮੋਦੀ ਅਤੇ ਟਰੰਪ ਦਾ ਪੁਤਲਾ ਫੂਕਿਆ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ 22 ਜੁਲਾਈ ਨੂੰ ਪੂਰੇ ਪੰਜਾਬ ਦੇ ਟੋਲ ਪਲਾਜ਼ੇ ਫਰੀ ਕੀਤੇ ਜਾਣਗੇ, 29 ਅਤੇ 30 ਜੁਲਾਈ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਚ ਕਨਵੈੱਨਸ਼ਨ ਕੀਤੀ ਜਾਵੇਗੀ। ਇਸ ਦੇ ਨਾਲ ਹੀ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਨਵੈੱਨਸ਼ਨ ਕੀਤੀ ਜਾਵੇਗੀ। ਇਸ ਮੌਕੇ ਗੁਰਮੀਤ ਸਿੰਘ ਮਹਿਮਾ, ਦਲਵਿੰਦਰ ਸਿੰਘ ਸ਼ੇਰਖਾਂ, ਮੇਜਰ ਸਿੰਘ ਰੰਧਾਵਾ, ਗੁਰਚਰਨ ਸਿੰਘ, ਕੋਮਲ, ਜਗਰੂਪ ਸਿੰਘ ਭੁੱਲਰ, ਮਾਨ ਸਿੰਘ ਕਿੱਲੀ, ਬੂਟਾ ਸਿੰਘ ਕਰੀ ਕਲਾਂ, ਬਾਬਾ ਸਤਨਾਮ ਸਿੰਘ ਵਲੀਆਂ, ਸਰਬਜੀਤ ਸਿੰਘ ਭਾਵੜਾ, ਮਲਕੀਤ ਸਿੰਘ ਹਰਾਜ, ਗੁਰਦੇਵ ਸਿੰਘ ਮਰਖਾਈ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਨਾਬਾਲਗ਼ ਲੜਕੀ ਦੀ ਬਰਾਮਦਗੀ ਨੂੰ ਲੈ ਕੇ ਥਾਣੇ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਦੇ ਦਾਅਵੇ ਨਿਕਲੇ ਖੋਖਲੇ-ਪਿੰਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।