31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰਿਟਾਇਰਡ ਮਿਊਂਸਪਲ ਮੁਲਾਜ਼ਮਾਂ ਨੇ ਬਕਾਇਆ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਗੁਰੂਹਰਸਹਾਏ, 29 ਅਗਸਤ (ਕਪਿਲ ਕੰਧਾਰੀ)- ਰਿਟਾਇਰਡ ਮਿਊਂਸਪਲ ਇੰਪਲਾਈਜ਼ ਗੁਰੂਹਰਸਹਾਏ ਯੂਨੀਅਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਬੂੜ ਚੰਦ ਬਿੰਦਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਰਿਟਾਇਰਡ ਮੁਲਾਜ਼ਮਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਸਮੱਸਿਆਵਾਂ ਅਤੇ ਸਰਕਾਰ ਵਲੋਂ ਲਟਕਾਈਆਂ ਜਾ ਰਹੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 30-08-2026
ਗੁਰੂਹਰਸਹਾਏ, 29 ਅਗਸਤ (ਕਪਿਲ ਕੰਧਾਰੀ)- ਰਿਟਾਇਰਡ ਮਿਊਂਸਪਲ ਇੰਪਲਾਈਜ਼ ਗੁਰੂਹਰਸਹਾਏ ਯੂਨੀਅਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਬੂੜ ਚੰਦ ਬਿੰਦਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਰਿਟਾਇਰਡ ਮੁਲਾਜ਼ਮਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਸਮੱਸਿਆਵਾਂ ਅਤੇ ਸਰਕਾਰ ਵਲੋਂ ਲਟਕਾਈਆਂ ਜਾ ਰਹੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਬੂੜ ਚੰਦ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਰਿਟਾਇਰਡ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਢੁੱਕਵਾਂ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਸਮੂਹ ਰਿਟਾਇਰਡ ਕਰਮਚਾਰੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਰਿਟਾਇਰਡ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ ਐਲ.ਟੀ.ਸੀ ਦੀ ਰੀਇੰਬਰਸਮੈਂਟ, ਮੈਡੀਕਲ ਬਿੱਲਾਂ ਦੀ ਅਦਾਇਗੀ ਅਤੇ ਸਾਲ 2016 ਤੋਂ ਰਿਵਾਈਜ਼ਡ ਪੇਅ ਸਕੇਲ ਦੇ ਬਣਦੇ ਬਕਾਏ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਪ੍ਰੈਲ 2026 ਤੋਂ ਬਣਦਾ ਬਕਾਇਆ ਵੀ ਅਜੇ ਤੱਕ ਮੁਲਾਜ਼ਮਾਂ ਨੂੰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਰਿਟਾਇਰਡ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ। ਇਸ ਮੀਟਿੰਗ ਵਿੱਚ ਕੁਲਦੀਪ ਚੰਦ ਸ਼ਰਮਾ, ਬੂੜ ਚੰਦ ਬਿੰਦਰਾ, ਮਨਜੀਤ ਕੌਰ, ਗੁਰਚਰਨ ਦਾਸ, ਸਤਨਾਮ ਸਿੰਘ, ਹਰਜੀਤ ਸਿੰਘ, ਦਾਰਾ ਰਾਮ, ਸੁਖਵਿੰਦਰ ਕੁਮਾਰੀ, ਓਮ ਪ੍ਰਕਾਸ਼, ਤੇਜਪਾਲ ਅਤੇ ਲਾਜੋ ਸਮੇਤ ਹੋਰ ਰਿਟਾਇਰਡ ਮਿਊਂਸੀਂਪਲ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੇ ਮੈਂਬਰ ਲਾਡੀ ਪਨੂੰ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪੰਜਾਬ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਅਤੇ ਤਾਨਾਸ਼ਾਹੀ ਨੀਤੀ ਪੈ ਸਕਦੀ ਮਹਿੰਗੀ-ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।