31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਵਲੋਂ ਬਾਬਾ ਦਲਜੀਤ ਸਿੰਘ ਦਾ ਸਨਮਾਨ

ਫ਼ਿਰੋਜ਼ਪੁਰ, 30 ਅਗਸਤ (ਗੁਰਿੰਦਰ ਸਿੰਘ)-ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਬਾਬਾ ਦਲਜੀਤ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ, ਸਥਾਨਕ ਸੰਗਤਾਂ ਅਤੇ ਸਮਰਥਕਾਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 31-08-2026
ਫ਼ਿਰੋਜ਼ਪੁਰ, 30 ਅਗਸਤ (ਗੁਰਿੰਦਰ ਸਿੰਘ)-ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਬਾਬਾ ਦਲਜੀਤ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ, ਸਥਾਨਕ ਸੰਗਤਾਂ ਅਤੇ ਸਮਰਥਕਾਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਸੁਸਾਇਟੀ ਦੇ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਬਾ ਦਲਜੀਤ ਸਿੰਘ ਨੂੰ ਅਦਾਲਤ ਵਲੋਂ ਜ਼ਮਾਨਤ ਮਿਲਣ ਨਾਲ ਉਨ੍ਹਾਂ ਦੇ ਸਮਰਥਕਾਂ ਸਮੇਤ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇਲਾਕਾ ਨਿਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣਾਂ, ਸੰਗਤਾਂ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬਾਬਾ ਦਲਜੀਤ ਸਿੰਘ ਨੇ ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ, ਸਥਾਨਕ ਸੰਗਤਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਸਮਾਜ ਸੇਵਾ ਅਤੇ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਸਮਾਜ ਦੀ ਭਲਾਈ ਲਈ ਮਿਲਜੁਲ ਕੇ ਕਾਰਜ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਗਾਬੜੀਆ, ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ ਕਲਸੀ, ਹਰਜਿੰਦਰ ਸਿੰਘ ਬੱਗਾ, ਗੁਰਦੇਵ ਸਿੰਘ, ਤਰਲੋਕ ਸਿੰਘ ਛਾਬੜਾ, ਪੂਰਨ ਸਿੰਘ, ਉਦੇਦੀਪ ਸਿੰਘ, ਸੁਖਮੰਦਰ ਸਿੰਘ, ਆਕਾਸ਼ਦੀਪ ਸਿੰਘ ਸਮੇਤ ਹੋਰ ਪਤਵੰਤੇ ਅਤੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂਹਰਸਹਾਏ ਹਲਕੇ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਦੀਪਕ ਸ਼ਰਮਾ ਵਲੋਂ ਲੋਕਾਂ ਨਾਲ ਲਗਾਤਾਰ ਸੰਪਰਕ ਅਗਲੀ ਖ਼ਬਰ ਬੌਬੀ ਮਾਨ ਵਲੋਂ ਬੱਲੂਆਣਾ ਹਲਕੇ ਵਿਚ ਅਕਾਲੀ ਦਲ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਦੌਰ ਜਾਰੀ ਪੰਜਾਬ ਦੇ ਲੋਕ ਮੁੜ ਖੇਤਰੀ ਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।