ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿਚ ਜ਼ੀਰਾ ਹਲਕੇ ਦੇ ਨੌਜਵਾਨ ਮਿਸਲ ਸਤਲੁਜ ’ਚ ਸ਼ਾਮਿਲ
ਜ਼ੀਰਾ, 30 ਅਗਸਤ (ਰਜਨੀਸ਼ ਕਥੂਰੀਆ)-ਮਿਸਲ ਸਤਲੁਜ ਦੀਆਂ ਨੀਤੀਆਂ, ਸੋਚ ਅਤੇ ਪੰਜਾਬ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਜ਼ੀਰਾ ਹਲਕੇ ਦੇ ਨੌਜਵਾਨਾਂ ਦਾ ਮਿਸਲ ਸਤਲੁਜ ਨਾਲ ਜੁੜਨ ਦਾ ਸਿਲਸਿਲਾ ਜਾਰੀ ਹੈ। ਇਸੇ ਤਰ੍ਹਾਂ ਐਡਵੋਕੇਟ ਕੁਲਵਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਅਤੇ ਐਡਵੋਕੇਟ ਪ੍ਰਭਜੀਤ ਕੌਰ ਜ਼ੀਰਾ ਦੇ ਸਾਂਝੇ ਯਤਨਾ ਨਾਲ ਲਵਪ੍ਰੀਤ ਸਿੰਘ, ਰਣਬੀਰ ਸਿੰਘ ਅਤੇ ਕਰਨਵੀਰ ਮਿਸਲ ਸਤਲੁਜ ਵਿੱਚ ਸ਼ਾਮਿਲ ਹੋ ਗਏ।
ਜ਼ੀਰਾ, 30 ਅਗਸਤ (ਰਜਨੀਸ਼ ਕਥੂਰੀਆ)-ਮਿਸਲ ਸਤਲੁਜ ਦੀਆਂ ਨੀਤੀਆਂ, ਸੋਚ ਅਤੇ ਪੰਜਾਬ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਜ਼ੀਰਾ ਹਲਕੇ ਦੇ ਨੌਜਵਾਨਾਂ ਦਾ ਮਿਸਲ ਸਤਲੁਜ ਨਾਲ ਜੁੜਨ ਦਾ ਸਿਲਸਿਲਾ ਜਾਰੀ ਹੈ। ਇਸੇ ਤਰ੍ਹਾਂ ਐਡਵੋਕੇਟ ਕੁਲਵਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਅਤੇ ਐਡਵੋਕੇਟ ਪ੍ਰਭਜੀਤ ਕੌਰ ਜ਼ੀਰਾ ਦੇ ਸਾਂਝੇ ਯਤਨਾ ਨਾਲ ਲਵਪ੍ਰੀਤ ਸਿੰਘ, ਰਣਬੀਰ ਸਿੰਘ ਅਤੇ ਕਰਨਵੀਰ ਮਿਸਲ ਸਤਲੁਜ ਵਿੱਚ ਸ਼ਾਮਿਲ ਹੋ ਗਏ। ਮਿਸਲ ਸਤਲੁਜ ਵਿਚ ਨਵੇਂ ਸਾਥੀਆਂ ਨੂੰ ਜੀ ਆਇਆਂ ਕਹਿੰਦਿਆਂ ਮਿਸਲ ਸਤਲੁਜ ਦੇ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਨੌਜਵਾਨੀ ਦਾ ਮਿਸਲ ਸਤਲੁਜ ਨਾਲ ਜੁੜਨਾ ਸਾਡੇ ਲਈ ਬੇਹੱਦ ਖੁਸ਼ੀ ਅਤੇ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਪੰਜਾਬ ਦੀ ਤਾਕਤ ਅਤੇ ਭਵਿੱਖ ਹਨ ਅਤੇ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ’ਤੇ ਲਿਜਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਅੱਜ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਭਾਲ ਵਿਚ ਵਿਦੇਸ਼ਾਂ ਵੱਲ ਜਾ ਰਹੀ ਹੈ। ਮਿਸਲ ਸਤਲੁਜ ਦਾ ਮਕਸਦ ਪੰਜਾਬ ਵਿਚ ਹੀ ਨੌਜਵਾਨਾਂ ਲਈ ਰੁਜ਼ਗਾਰ, ਕਾਰੋਬਾਰ ਅਤੇ ਤਰੱਕੀ ਦੇ ਵਧੀਆ ਮੌਕੇ ਪੈਦਾ ਕਰਨਾ ਹੈ ਤਾਂ ਜੋ ਸਾਡੀ ਨੌਜਵਾਨੀ ਨੂੰ ਆਪਣਾ ਸੂਬਾ ਛੱਡਣ ਲਈ ਮਜਬੂਰ ਨਾ ਹੋਣਾ ਪਵੇ। ਇਸ ਮੌਕੇ ਹਰਜਿੰਦਰ ਸਿੰਘ ਸਹੋਤਾ ਨੇ ਜ਼ੀਰਾ ਹਲਕੇ ਸਮੇਤ ਪੰਜਾਬ ਦੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਮਿਸਲ ਸਤਲੁਜ ਨਾਲ ਜੁੜਨ ਅਤੇ ਪੰਜਾਬ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਦੀ ਮੁਹਿੰਮ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਆਵਾਜ਼ ਹੈ, ਕਿਉਂਕਿ ਨੌਜਵਾਨ ਹੀ ਪੰਜਾਬ ਦਾ ਭਵਿੱਖ ਹਨ ਅਤੇ ਨੌਜਵਾਨ ਹੀ ਪੰਜਾਬ ਨੂੰ ਅੱਗੇ ਲਿਜਾਣ ਦੀ ਤਾਕਤ ਰੱਖਦੇ ਹਨ। ਇਸ ਮੌਕੇ ਮਿਸਲ ਸਤਲੁਜ ਦੇ ਯੂਥ ਸਕੱਤਰ ਮਾਨ ਸਿੰਘ ਕਿਲੀ , ਕਿਰਨਦੀਪ ਸਿੰਘ ਦੀਪ ਪੱਲਾ, ਅੰਮ੍ਰਿਤਪਾਲ ਸਿੰਘ ਜ਼ੀਰਾ ਅਤੇ ਮਨਦੀਪ ਸਿੰਘ ਜ਼ੀਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।