07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਨਵੇਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ 'ਚ ਭਾਜਪਾ ਹੋਰ ਮਜ਼ਬੂਤ ਹੋਵੇਗੀ- ਦਿਆਲ ਸੋਢੀ <br/>

ਅਜੀਤ ਡੈਸਕ 24-01-2026
ਬਠਿੰਡਾ, 23 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਨੇ ਕਿਹਾ ਕਿ ਭਾਜਪਾ ਦੇ ਨਵੇਂ ਬਣੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ | ਦਿਆਲ ਸੋਢੀ ਨੇ ਨਿਤਿਨ ਨਬੀਨ ਨਾਲ ਦਿੱਲੀ ਵਿਖੇ ਮੁਲਾਕਾਤ ਕਰਕੇ ਕੌਮੀ ਪ੍ਰਧਾਨ ਬਣਨ ਦੀ ਮੁਬਾਰਕਬਾਦ ਦੇਣ ਉਪਰੰਤ ਕਿਹਾ ਕਿ ਉਹ ਬਹੁਤ ਹੀ ਸੁਲਝੇ ਹੋਏ ਸਿਆਸਤਦਾਨ ਅਤੇ ਇਨਸਾਨ ਹਨ, ਜਿੰਨ੍ਹਾਂ ਨੇ ਆਪਣੀ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਦੀ ਬਦੌਲਤ ਅੱਜ ਦੇਸ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਬਹੁਤ ਵੀ ਮਹੱਤਵਪੂਰਨ ਅਹੁਦਾ ਪ੍ਰਾਪਤ ਕੀਤਾ ਹੈ | ਸੋਢੀ ਨੇ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੀ ਸਮੁੱਚੀ ਰਾਸ਼ਟਰੀ ਕਾਰਜਕਾਰਨੀ ਨੇ ਨਿਤਿਨ ਨਬੀਨ ਦੀ ਭਾਜਪਾ ਦੇ ਕੌਮੀ ਪ੍ਰਧਾਨ ਵਜੋਂ ਚੋਣ ਕਰਕੇ ਪਾਰਟੀ ਨੂੰ ਇਕ ਦੂਰ ਅੰਦੇਸ਼ੀ ਤੇ ਅਗਾਂਹਵਧੂ ਨੇਤਾ ਦਿੱਤਾ ਹੈ, ਜਿੰਨ੍ਹਾਂ ਦੇ ਦਿਸ਼ਾ-ਨਿਰਦੇਸ਼ ਹੇਠਾਂ ਭਾਜਪਾ ਹੋਰ ਬੁਲੰਦੀਆਂ ਛੂਹੇਗੀ | ਸੋਢੀ ਨੇ ਭਾਜਪਾ ਦੀ ਪੰਜਾਬ 'ਚ ਮਜ਼ਬੂਤੀ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ ਭਾਜਪਾ ਪਰਿਵਾਰ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਅੱਜ ਭਾਜਪਾ ਸੂਬੇ ਦੇ ਹਰ ਵਰਗ ਦੀ ਹਰਮਨ ਪਿਆਰੀ ਪਾਰਟੀ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ 'ਚ ਅਗਲੀ ਆਪਣੀ ਸਰਕਾਰ ਬਣਾਉਣ ਵੱਲ ਵਧ ਰਹੀ ਹੈ ਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਾਵੇਗੀ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਕੂਲ, ਪਿੱਥੋ ਵਿਚ ਬਸੰਤ ਪੰਚਮੀ ਮਨਾਈ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।