05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕੌਮੀ ਇਨਸਾਫ਼ ਮੋਰਚਾ ਵਲੋਂ 26 ਜਨਵਰੀ ਨੂੰ ਕਾਲੇ ਝੰਡਿਆਂ ਨਾਲ ਕੱਢਿਆ ਜਾਵੇਗਾ ਮਾਰਚ <br/>

ਅਜੀਤ ਡੈਸਕ 24-01-2026
ਬਠਿੰਡਾ, 23 ਜਨਵਰੀ (ਵਲ੍ਹਾਣ)- ਕੌਮੀ ਇਨਸਾਫ਼ ਮੋਰਚਾ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਾਲੇ ਝੰਡਿਆਂ ਨਾਲ ਮਾਰਚ ਕੱਢਿਆ ਜਾਵੇਗਾ, ਜੋ ਮੋਰਚਾ ਸਥਾਨ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸੋਹਾਣਾ ਤੱਕ ਜਾਵੇਗਾ ਅਤੇ ਮੁੜ ਮੋਰਚੇ 'ਤੇ ਵਾਪਸ ਆ ਕੇ ਸਮਾਪਤ ਹੋਵੇਗਾ | ਇਹ ਜਾਣਕਾਰੀ ਕੌਮੀ ਇਨਸਾਫ਼ ਮੋਰਚਾ ਦੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਸਾਂਝੀ ਕਰਦਿਆਂ ਦੱਸਿਆ ਕਿ ਪਹਿਲਾਂ ਕਿਸਾਨ ਜਥੇਬੰਦੀਆਂ ਅਤੇ ਪੰਥਕ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਵੱਖ-ਵੱਖ ਪ੍ਰੋਗਰਾਮ ਦਿੱਤੇ ਗਏ ਸਨ ਪਰ ਮੋਰਚੇ ਵਲੋਂ 26 ਜਨਵਰੀ ਨੂੰ ਸਾਰੇ ਟੋਲ ਪਲਾਜ਼ਾ ਨੂੰ ਮੁਫ਼ਤ ਕਰਨ ਅਤੇ ਕਾਲੇ ਝੰਡੇ ਲਗਾਉਣ ਦਾ ਪ੍ਰੋਗਰਾਮ ਮੁਲਤਵੀ ਕਰਕੇ ਹੁਣ ਮਾਰਚ ਕੱਢਣ ਦਾ ਬਦਲਵਾਂ ਪ੍ਰੋਗਰਾਮ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੋਰਚੇ ਦੇ ਆਗੂ ਬਾਪੂ ਗੁਰਚਰਨ ਸਿੰਘ ਹਵਾਰਾ, ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਬਲਵਿੰਦਰ ਸਿੰਘ ਫ਼ਿਰੋਜ਼ਪੁਰ, ਕਿਸਾਨ ਆਗੂ ਦਰਸ਼ਨਪਾਲ ਸਿੰਘ, ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ, ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਮੋਰਚੇ ਦੇ ਆਗੂ ਤਰੁਣ ਜੈਨ ਬਾਵਾ, ਬਲਵਿੰਦਰ ਸਿੰਘ ਕਾਲਾ, ਪਾਲ ਸਿੰਘ ਘੜੂੰਆਂ, ਬਲਜੀਤ ਸਿੰਘ ਭਾਉ, ਜੀਤ ਸਿੰਘ ਔਲਖ, ਰਸ਼ਪਾਲ ਸਿੰਘ ਚੰਡੀਗੜ੍ਹ, ਬਲਦੇਵ ਸਿੰਘ ਚੰਡੀਗੜ੍ਹ, ਗੁਰਜੰਟ ਸਿੰਘ, ਸੁਖਬੀਰ ਸਿੰਘ ਸਮੇਤ ਮੋਰਚੇ ਦੇ ਹੋਰ ਆਗੂਆਂ ਅਤੇ ਕਿਸਾਨਾਂ ਦੇ ਵੀ ਆਗੂਆਂ ਨਾਲ ਹੋਈ ਬੈਠਕ ਉਪਰੰਤ ਫ਼ੈਸਲਾ ਲਿਆ ਗਿਆ | ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਕੀਤਾ ਗਿਆ ਸੀ ਪੰ੍ਰਤੂ ਮੋਦੀ ਸਰਕਾਰ ਅਤੇ ਭਗਵੰਤ ਮਾਨ ਦੀ ਸਰਕਾਰ ਕਾਨੂੰਨ ਮੁਤਾਬਿਕ ਬੰਦੀ ਸਿੰਘਾਂ ਦੀਆਂ ਰਿਹਾਈਆਂ, ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਹੀਂ ਕਰ ਰਹੀ | ਦੇਸ਼ ਭਰ ਵਿਚ ਰਾਜਸੀ ਤੌਰ 'ਤੇ ਸਰਗਰਮ ਆਗੂਆਂ ਨੂੰ ਗਿ੍ਫ਼ਤਾਰ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ | ਭਾਈ ਅੰਮਿ੍ਤਪਾਲ ਸਿੰਘ, ਲਦਾਖੀ ਆਗੂ ਵਾਂਗ ਚੁੱਕ, ਦਿੱਲੀ ਵਿਚ ਘੱਟ ਗਿਣਤੀ ਮੁਸਲਮਾਨ ਭਾਈਚਾਰੇ ਦੇ ਆਗੂਆਂ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਬੁੱਧੀਜੀਵੀਆਂ ਨੂੰ ਸ਼ਹਿਰੀ ਨਕਸਲੀ ਕਹਿ ਕੇ ਗਿ੍ਫ਼ਤਾਰ ਕਰਕੇ ਜਮਹੂਰੀ ਹੱਕਾਂ ਅਤੇ ਜਮਹੂਰੀਅਤ ਅਤੇ ਸੰਵਿਧਾਨ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ | ਇਸ ਲਈ 26 ਜਨਵਰੀ ਨੂੰ 'ਕਾਲਾ ਦਿਵਸ' ਮਨਾਉਂਦੇ ਹੋਏ ਘਰਾਂ ਉੱਪਰ ਕਾਲੇ ਝੰਡੇ ਲਾਉਣ ਅਤੇ ਸੰਸਾਰ ਭਰ ਦੀਆਂ ਅੰਬੈਂਸੀਆ ਅੱਗੇ ਰੋਸ ਵਿਖਾਵੇ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ |

ਪਿਛਲੀ ਖ਼ਬਰ ਕਸਬੇ ਦੇ ਆਂਗਣਵਾੜੀ ਕੇਂਦਰਾਂ ਵਿਚ ਈ.ਸੀ.ਸੀ.ਈ. ਦਿਵਸ ਮਨਾਇਆ <br/> ਅਗਲੀ ਖ਼ਬਰ ਹਰਵਿੰਦਰ ਸਿੰਘ ਮਾਨ ਖੇਤੀਬਾੜੀ ਸਹਿਕਾਰੀ ਸਭਾ ਹੀਰਕੇ ਦੇ ਪ੍ਰਧਾਨ ਚੁਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।