05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕਸਬੇ ਦੇ ਆਂਗਣਵਾੜੀ ਕੇਂਦਰਾਂ ਵਿਚ ਈ.ਸੀ.ਸੀ.ਈ. ਦਿਵਸ ਮਨਾਇਆ <br/>

ਅਜੀਤ ਡੈਸਕ 24-01-2026
ਸੀਂਗੋ, 23 ਜਨਵਰੀ ( ਲੱਕਵਿੰਦਰ ਸ਼ਰਮਾ): ਬਾਲ ਵਿਕਾਸ ਵਿਭਾਗ ਦੇ ਸੀ.ਡੀ.ਪੀ.ਓ. ਬਹਾਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਕਸਬੇ ਦੇ ਵੱਖ-ਵੱਖ ਪਿੰਡਾਂ ਅਧੀਨ ਆਉਂਦੇ ਆਂਗਣਵਾੜੀ ਕੇਂਦਰਾਂ 'ਚ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਸਰਵਪੱਖੀ ਵਿਕਾਸ, ਮਾਤਾ-ਸ਼ਿਸ਼ੂ ਸਿਹਤ ਅਤੇ ਪੋਸ਼ਣ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਇਹ ਦਿਵਸ ਆਂਗਣਵਾੜੀ ਵਰਕਰਾਂ ਮੀਨਾਕਸ਼ੀ, ਵੀਰਪਾਲ ਕੌਰ, ਸੁਰੇਸ਼ ਕੁਮਾਰੀ, ਸੁਖਪਾਲ ਕੌਰ, ਬਲਵੰਤ ਕੌਰ, ਪ੍ਰਸੋਤਮ ਕੌਰ, ਜਸਵੰਤ ਕੌਰ ਅਤੇ ਪਰਮਜੀਤ ਕੌਰ, ਗੁਰਬਿੰਦਰ ਕੌਰ, ਕਿਰਨਦੀਪ ਕੌਰ, ਚਿੰਤ ਕੌਰ, ਹਰਵਿੰਦਰ ਕੌਰ, ਬਲਵੀਰ ਕੌਰ ਲਹਿਰੀ, ਧਰਮਜੀਤ ਕੌਰ ਮਿਰਜੇਆਣਾ, ਗੁਰਮੀਤ ਕੌਰ ਨੰਗਲਾ, ਰਮਾਂ ਰਾਣੀ ਸੀਂਗੋ, ਮਨਜੀਤ ਕੌਰ, ਸਰਬਜੀਤ ਕੌਰ, ਸਾਰਲਾ ਦੇਵੀ, ਅਰੁਣਾ ਰਾਣੀ ਮਲਕਾਣਾ ਵਲੋਂ ਸੁਪਰਵਾਈਜ਼ਰ ਪਰਮਵੀਰ ਕੌਰ, ਸੁਖਪਾਲ ਕੌਰ, ਅਮਨਦੀਪ ਕੌਰ ਦੀ ਅਗਵਾਈ ਵਿਚ ਮਨਾਇਆ ਗਿਆ | ਕਾਰਜਕ੍ਰਮ ਦੌਰਾਨ ਗਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਰਸਮ ਕਰਵਾਈ ਗਈ ਅਤੇ ਉਨ੍ਹਾਂ ਨੂੰ ਸਿਹਤਮੰਦ ਗਰਭ ਅਵਸਥਾ ਲਈ ਲੋੜੀਂਦੀ ਸੰਭਾਲ ਬਾਰੇ ਜਾਗਰੂਕ ਕਰਕੇ ਪੌਸ਼ਟਿਕ ਆਹਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਸੰਤੁਲਿਤ ਭੋਜਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਨਿਆਂ ਨਾਲ ਸੰਬੰਧਿਤ ਸਰਕਾਰੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ, ਤਾਂ ਜੋ ਮਹਿਲਾਵਾਂ ਅਤੇ ਪਰਿਵਾਰਾਂ ਨੂੰ ਆਪਣੇ ਅਧਿਕਾਰਾਂ ਦਾ ਪੂਰਾ ਲਾਭ ਮਿਲ ਸਕੇ | ਇਸ ਤੋਂ ਇਲਾਵਾ ਬੱਚਿਆਂ ਦੇ ਭਾਵਨਾਤਮਕ ਵਿਕਾਸ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸ਼ੁਰੂਆਤੀ ਉਮਰ ਵਿਚ ਪਿਆਰ, ਸੁਰੱਖਿਆ ਅਤੇ ਸਕਾਰਾਤਮਿਕ ਮਾਹੌਲ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਗਿਆ | ਅੰਤ ਵਿਚ ਭਾਗੀਦਾਰਾਂ ਨੇ ਆਂਗਣਵਾੜੀ ਕੇਂਦਰਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਕਾਰਜਕ੍ਰਮ ਸਮਾਜ ਵਿਚ ਸਿਹਤਮੰਦ ਅਤੇ ਮਜ਼ਬੂਤ ਭਵਿੱਖ ਦੀ ਨੀਂਹ ਰੱਖਦੇ ਹਨ |

ਪਿਛਲੀ ਖ਼ਬਰ ਸੇਂਟ ਜ਼ੇਵੀਅਰਜ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚਾ ਵਲੋਂ 26 ਜਨਵਰੀ ਨੂੰ ਕਾਲੇ ਝੰਡਿਆਂ ਨਾਲ ਕੱਢਿਆ ਜਾਵੇਗਾ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।