03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਜਿਸ ਘਰ 'ਚ ਮਾਂ ਕਰਦੀ ਸੀ ਕੰਮ, ਉਸੇ ਘਰ ਵਿਚੋਂ ਪੁੱਤਰ ਨੇ ਚੋਰੀ ਕੀਤੇ ਸੋਨੇ ਦੇ ਗਹਿਣੇ <br/>

ਅਜੀਤ ਡੈਸਕ 31-01-2026
ਬਠਿੰਡਾ, 30 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਇਲਾਕੇ 'ਚ ਇਕ ਨੌਜਵਾਨ ਵਲੋਂ ਇਕ ਅਜਿਹੇ ਘਰ ਨੂੰ ਨਿਸ਼ਾਨਾ ਬਣਾਇਆ, ਜਿੱਥੇ ਉਸ ਦੀ ਮਾਂ ਘਰੇਲੂ ਕੰਮਕਾਰ ਕਰਦੀ ਸੀ | ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਦੇ ਹੋਏ ਉਸ ਦੇ ਕਬਜ਼ੇ ਵਿਚੋਂ 8 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ | ਮੁਲਜ਼ਮ ਦੀ ਪਹਿਚਾਣ ਅਨਮੋਲ ਸਿੰਘ ਵਾਸੀ ਅਮਰਪੁਰਾ ਬਸਤੀ ਵਜੋਂ ਹੋਈ ਹੈ, ਦੇ ਖਿਲਾਫ਼ ਪਹਿਲਾਂ ਵੀ ਮੋਟਰ-ਸਾਈਕਲ ਚੋਰੀ ਕਰਨ ਦਾ ਮਾਮਲਾ ਦਰਜ ਹੈ | ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਗੁਰਪ੍ਰੀਤ ਸਿੰਘ ਵਾਸੀ ਅਮਰਪੁਰਾ ਬਸਤੀ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਚੋਂ ਸੋਨੇ ਦੇ ਗਹਿਣੇ ਚੋਰੀ ਹੋ ਗਏ ਹਨ | ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਥਾਣਾ ਕੈਨਾਲ ਪੁਲਿਸ ਨੇ ਤੁਰੰਤ ਮੁਕੱਦਮਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ | ਥਾਣਾ ਕੈਨਾਲ ਦੇ ਐਸ.ਐਚ.ਓ. ਹਰਜੋਤ ਸਿੰਘ ਨੇ ਦੱਸਿਆ ਕਿ ਜਾਂਚ ਦੇ ਦੌਰਾਨ ਪੁਲਿਸ ਨੇ ਸ਼ੱਕ ਦੇ ਅਧਾਰ 'ਤੇ ਅਨਮੋਲ ਸਿੰਘ ਨੂੰ ਕਾਬੂ ਕੀਤਾ | ਪੁੱਛਗਿੱਛ ਦੇ ਦੌਰਾਨ ਮੁਲਜ਼ਮ ਨੇ ਚੋਰੀ ਦੀ ਵਾਰਦਾਤ ਨੂੰ ਕਬੂਲ ਕਰ ਲਿਆ | ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਮਾਂ ਸਬੰਧਿਤ ਘਰ 'ਚ ਘਰੇਲੂ ਕੰਮ ਕਰਦੀ ਸੀ, ਜਿਸ ਕਾਰਨ ਉਸ ਦਾ ਉਨ੍ਹਾਂ ਦੇ ਘਰ ਵਿਚ ਆਉਣ-ਜਾਣ ਸੀ | ਇਸ ਦੌਰਾਨ ਉਸ ਨੇ ਘਰ ਦੀ ਸਥਿਤੀ ਨੂੰ ਦੇਖਦੇ ਹੋਏ ਘਰ ਅੰਦਰ ਪਏ ਸੋਨੇ ਦੇ ਗਹਿਣੇ ਚੋਰੀ ਕਰ ਲਏ | ਐਸ.ਐਚ.ਓ. ਹਰਜੋਤ ਸਿੰਘ ਨੇ ਕਿਹਾ ਕਿ ਮੁਲਜ਼ਮ ਦੇ ਕਬਜ਼ੇ ਵਿਚੋਂ ਚੋਰੀ ਕੀਤੇ ਗਏ ਕਰੀਬ 8 ਤੋਲੇ ਸੋਨੇ ਦੇ ਗਹਿਣੇ ਜਿਨ੍ਹਾਂ ਵਿਚੋਂ 2 ਛਾਪਾਂ ਮਰਦਾਨਾ, 1 ਚੈਨੀ, 2 ਛਾਪਾਂ (ਔਰਤ), 1 ਕੜਾ, 2 ਚੂੜੀਆਂ ਜਿਨ੍ਹਾਂ ਦੀ ਕੁਲ ਕੀਮਤ 8 ਲੱਖ ਰੁਪਏ ਹੈ ਬਰਾਮਦ ਕਰ ਲਏ ਹਨ | ਉਨ੍ਹਾਂ ਕਿਹਾ ਕਿ ਮੁਲਜ਼ਮ ਅਨਮੋਲ ਸਿੰਘ ਖਿਲਾਫ਼ ਇਕ ਮੋਟਰ-ਸਾਈਕਲ ਚੋਰੀ ਦਾ ਮਾਮਲਾ ਦਰਜ ਹੈ, ਇਸ ਤੋਂ ਪਤਾ ਲੱਗਦਾ ਹੈ, ਕਿ ਉਹ ਚੋਰੀ ਦੀਆਂ ਵਾਰਦਾਤਾਂ ਕਰਨ ਦਾ ਆਦੀ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਕਿ ਇਸ ਵਾਰਦਾਤ 'ਚ ਹੋਰ ਕੋਣ-ਕੋਣ ਸ਼ਾਮਿਲ ਹੈ, ਤੇ ਇਨ੍ਹਾਂ ਵਲੋਂ ਕਿੰਨੀਆਂ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ 161ਵੀਂ ਜਨਮ ਵਰ੍ਹੇਗੰਢ ਮਨਾਈ ਅਗਲੀ ਖ਼ਬਰ ਸਟਾਰ ਪਲੱਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੀ 'ਕਿਸ ਮੇਂ ਕਿਤਨਾ ਹੈ ਦਮ' ਲਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।