07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਕੂਲ ਲੈਬ ਸਟਾਫ਼ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਅਜੀਤ ਡੈਸਕ 02-02-2026
ਬਠਿੰਡਾ, 1 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਠਿੰਡਾ ਦੀ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਬਠਿੰਡਾ ਦੇ ਵੱਡੀ ਗਿਣਤੀ ਐੱਸ.ਐੱਲ.ਏਜ਼. ਨੇ ਸ਼ਮੂਲੀਅਤ ਕੀਤੀ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਐੱਸ.ਐੱਲ.ਏ. ਕੇਡਰ ਦੀਆਂ ਪੇਅ ਪੈਰਿਟੀ ਦੀ ਬਹਾਲੀ, ਮਾਸਟਰ ਕੇਡਰ 'ਚ ਪ੍ਰਮੋਸ਼ਨ ਕੋਟਾ ਵਧਾਉਣ, ਆਸਾਮੀ ਦਾ ਨਾਮ ਬਦਲਣ ਵਰਗੀਆਂ ਹੱਕੀ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ, ਦੀ ਪੂਰਤੀ ਲਈ ਉਹ ਉਸ ਸਮੇਂ ਤੋਂ ਹੀ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ 'ਤੇ ਜੰੂ ਨਹੀਂ ਸਰਕ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਨੂੰ ਤਿੱਖਾ ਕਰਨ ਦੀ ਅਗਲੀ ਰੂਪ-ਰੇਖਾ ਉਲੀਕੀ ਗਈ ਹੈ | ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਨਾ ਬਦਲੀ ਤਾਂ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦੀ ਜਥੇਬੰਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਵਿੱਢਣ ਤੋਂ ਪਿੱਛੇ ਨਹੀਂ ਹਟੇਗੀ | ਇਸ ਮੌਕੇ ਨਵੇਂ ਪਦਉੱਨਤ ਐੱਸ.ਐੱਲ.ਏਜ਼. ਦਾ ਯੂਨੀਅਨ ਵਿਚ ਸਵਾਗਤ ਵੀ ਕੀਤਾ ਗਿਆ | ਇਸ ਮੌਕੇ 'ਤੇ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਖਿਆਲੀਵਾਲਾ, ਮੁਕੇਸ਼ ਕੌੜਾ, ਨਾਇਬ ਸਿੰਘ ਬਹਿਮਣ ਦੀਵਾਨਾ, ਚਮਕੌਰ ਸਿੰਘ ਪੂਹਲਾ, ਰਾਮਜੀਵਨ ਸਿੰਘ ਕੋਟਭਾਰਾ, ਮਲਕੀਤ ਸਿੰਘ ਤਲਵੰਡੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੈਅੰਤੀ ਮੌਕੇ ਕਮੇਟੀ ਵਲੋਂ ਚੇਅਰਮੈਨ ਜਤਿੰਦਰ ਭੱਲਾ ਦਾ ਸਨਮਾਨ ਅਗਲੀ ਖ਼ਬਰ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪਿਰਥਲਾ ਦੇ ਵਿਦਿਆਰਥੀਆਂ ਨੇ ਮਾਡਲ ਬਣਾ ਕੇ ਵਿਗਿਆਨ ਪ੍ਰਦਰਸ਼ਨੀ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।