07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਭਾਈ ਗੁਰਸੇਵਕ ਸਿੰਘ ਦੇ ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ- ਹਾਦਸੇ ਵਿਚ ਹੋਈ ਸੀ ਰਾਗੀ ਦੀ ਮੌਤ

ਅਜੀਤ ਡੈਸਕ 02-02-2026
ਗੋਨਿਆਣਾ, 1 ਫਰਵਰੀ (ਲਛਮਣ ਦਾਸ ਗਰਗ)- ਪੰਥ ਦੇ ਮਹਾਨ ਰਾਗੀ ਭਾਈ ਗੁਰਸੇਵਕ ਸਿੰਘ ਦੀ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਮੌਤ ਹੋ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ¢ ਜਾਣਕਾਰੀ ਮੁਤਾਬਿਕ ਭਾਈ ਗੁਰਸੇਵਕ ਸਿੰਘ ਬਠਿੰਡਾ ਤੋਂ ਮਲੋਟ ਕੀਰਤਨ ਦੀ ਹਾਜ਼ਰੀ ਲਗਾਉਣ ਲਈ ਜਾ ਰਹੇ ਸਨ, ਤਾਂ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ¢ ਇਸ ਦੁਖਦਾਈ ਘਟਨਾ ਤੋਂ ਬਾਅਦ ਸਿੱਖ ਕੌਮ ਅਤੇ ਸੰਗੀਤ ਪ੍ਰੇਮੀਆਂ ਵਿਚ ਰੋਸ ਵੇਖਿਆ ਜਾ ਰਿਹਾ ਹੈ¢ ਭਾਈ ਗੁਰਸੇਵਕ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੇਵਾਦਾਰ ਭੇਜ ਕੇ ਸਿਰਪਾਉ ਅਤੇ ਸਿਹਰਾ ਭੇਟ ਕੀਤਾ¢ ਉਨ੍ਹਾਂ ਨੇ ਇਸ ਮੌਕੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਕੌਮ ਨੇ ਇਕ ਅਨਮੋਲ ਹੀਰਾ ਗੁਆ ਦਿੱਤਾ ਹੈੈ¢ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ¢ ਇਸ ਸਬੰਧ ਵਿਚ ਗਿੱਦੜਬਾਹਾ ਥਾਣੇ ਦੇ ਸਹਾਇਕ ਥਾਣੇਦਾਰ ਰਸ਼ਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ¢ ਜਦੋਂ ਉਨ੍ਹਾਂ ਨੂੰ ਗਿ੍ਫ਼ਤਾਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਬਾਹਰ ਸਨ ਅਤੇ ਜਲਦ ਹੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ¢ ਪੁਲਿਸ ਨੇ ਇਸ ਮਾਮਲੇ ਵਿਚ ਜਸਵਿੰਦਰ ਸਿੰਘ ਵਾਸੀ ਬੱਲੂਆਣਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ¢
ਪਿਛਲੀ ਖ਼ਬਰ ਹਿੰਦੂ ਸ.ਸ. ਸਕੂਲ ਦਾ ਸਾਲਾਨਾ ਸਮਾਗਮ 'ਝਲਕ-2026' ਧੂਮਧਾਮ ਨਾਲ ਸੰਪੰਨ ਅਗਲੀ ਖ਼ਬਰ ਬਜਟ 'ਚ ਪੰਜਾਬ ਨੂੰ ਕੀਤਾ ਅੱਖੋਂ ਪਰੋਖੇ, ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣਾ ਚਾਹੀਦਾ ਸੀ ਏਮਜ਼ ਦਾ ਨਾਂਅ- ਜੀਤਮਹਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।