08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਕੋਟਫੱਤਾ ਪੁਲਿਸ ਨੇ ਦੋ ਵਿਅਕਤੀ 7 ਗ੍ਰਾਮ ਹੈਰੋਇਨ ਸਮੇਤ ਕੀਤੇ ਕਾਬੂ

ਅਜੀਤ ਡੈਸਕ 02-02-2026
ਕੋਟਫੱਤਾ, 1 ਫਰਵਰੀ (ਰਣਜੀਤ ਸਿੰਘ ਬੁੱਟਰ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ.ਐਸ.ਪੀ. ਬਠਿੰਡਾ ਜੋਤੀ ਯਾਦਵ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਕੋਟਫੱਤਾ ਵਲੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ¢ ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਕੋਟਫੱਤਾ ਤੋਂ ਤੁੰਗਵਾਲੀ ਨੂੰ ਜਾਂਦੀ ਸੜਕ ਤੇ ਸੂਏ ਦੇ ਪੁਲ 'ਤੇ ਦੋ ਵਿਅਕਤੀ ਬੈਠੇ ਇੱਕ ਲਿਫ਼ਾਫ਼ੇ ਦੀ ਫਰੋਲਾ ਫਰਾਲੀ ਕਰ ਰਹੇ ਸਨ ਜਿਨ੍ਹਾਂ ਪੁਲਿਸ ਪਾਰਟੀ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਪਾਰਟੀ ਨੇ ਦਬੋਚ ਲਏ¢ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਸਰਦੂਲਗੜ੍ਹ ਤੇ ਨਿਰਮਲ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਵਜੋਂ ਹੋਈ ਜਿਨ੍ਹਾਂ ਦੇ ਕਬਜ਼ੇ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ¢ ਪੁਲਿਸ ਵਲੋਂ ਮੁਕੱਦਮਾ ਨੰਬਰ 17 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਮੁਲਜ਼ਮਾਂ ਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ¢
ਪਿਛਲੀ ਖ਼ਬਰ ਜਗਤ ਗੁਰੂ ਰਵਿਦਾਸ ਜੀ ਦੀ ਜੈਅੰਤੀ ਸੰਬੰਧੀ ਕੀਰਤਨ ਅਤੇ ਲੰਗਰ ਆਯੋਜਿਤ ਅਗਲੀ ਖ਼ਬਰ ਵਿੱਦਿਅਕ ਸਮਾਗਮ ਦੌਰਾਨ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।