21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਰੇਲਵੇ ਕਰਮਚਾਰੀਆਂ ਨੇ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਦੇ ਵਿਰੋਧ 'ਚ ਲਗਾਇਆ ਧਰਨਾ

ਅਜੀਤ ਡੈਸਕ 04-02-2026
ਬਠਿੰਡਾ, 3 ਫਰਵਰੀ (ਵੀਰਪਾਲ ਸਿੰਘ)-ਐਨ. ਆਰ. ਐਮ. ਯੂ. ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਰੇਲਵੇ ਸਟੇਸ਼ਨ ਬਠਿੰਡਾ ਵਿਖੇ ਰੋਸ ਰੈਲੀ ਕੱਢੇ ਜਾਣ ਤੋਂ ਬਾਅਦ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਰੇਲਵੇ ਮੁਲਾਜ਼ਮ ਜਥੇਬੰਦੀ ਆਗੂਆਂ ਵਲੋਂ ਧਰਨੇ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਬ੍ਰਾਂਚ ਸੈਕਟਰੀ ਠਾਕੁਰ ਸਿੰਘ ਅਤੇ ਸੈਕਟਰੀ ਅਮਿਤ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੇਲ ਵਿਭਾਗ ਅਤੇ ਰੇਲ ਮੰਤਰਾਲੇ ਵਲੋਂ ਐਨ. ਆਰ. ਐਮ. ਯੂ. ਦੇ ਸਮੂਹ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਲੰਬੇ ਸਮੇਂ ਤੋਂ ਨਜ਼ਰ ਅੰਦਾਜ਼ ਕਰਕੇ ਬੇਇਨਸਾਫ਼ੀ ਕੀਤੀ ਜਾ ਰਹੀ ਹੈ | ਇਨ੍ਹਾਂ ਆਗੂਆਂ ਵਲੋਂ ਰੇਲਵੇ ਕਰਮਚਾਰੀਆਂ ਦੀਆਂ ਸਮੂਹ ਮੰਗਾਂ ਜਲਦੀ ਲਾਗੂ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਰੇਲਵੇ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਜ ਭਲਾਈ ਸੁਸਾਇਟੀ ਬਠਿੰਡਾ ਵਲੋਂ ਗਹਿਰੀ ਬੁੱਟਰ ਵਿਖੇ ਮੁਫ਼ਤ ਸਿਲਾਈ ਕਢਾਈ ਕੈਂਪ ਲਗਾਇਆ ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਲੰਪੀ ਸਕਿਨ ਬਿਮਾਰੀ ਵਿਰੁੱਧ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਦਾ ਆਗਾਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।