20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੈਸ ਲੀਕ ਹੋਣ ਨਾਲ ਘਰ 'ਚ ਲੱਗੀ ਅੱਗ

ਅਜੀਤ ਡੈਸਕ 22-02-2026
ਬਰੇਟਾ, 21 ਫਰਵਰੀ (ਪਾਲ ਸਿੰਘ ਮੰਡੇਰ)- ਨੇੜਲੇ ਪਿੰਡ ਖੁਡਾਲ ਕਲਾਂ ਵਿਖੇ ਗਰੀਬ ਪਰਿਵਾਰ ਦੇ ਘਰ 'ਚ ਗੈਸ ਸਿਲੰਡਰ 'ਚੋਂ ਗੈਸ ਰਿਸਣ ਕਾਰਨ ਅੱਗ ਲੱਗ ਗਈ ਜਦਕਿ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਪਿੰਡ ਵਾਸੀ ਮੌਕੇ 'ਤੇ ਪਹੁੰਚੇ ਤੇ ਅੱਗ 'ਤੇ ਕਾਬੂ ਪਾਉਣ ਤੋਂ ਬਾਅਦ ਵੱਡਾ ਹਾਦਸਾ ਹੋਣੋਂ ਟਲ ਗਿਆ | ਜਾਣਕਾਰੀ ਅਨੁਸਾਰ ਪੀੜਤ ਸਤਵੀਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਦੀ ਦੁਪਹਿਰ ਚਾਹ ਬਣਾਉਣ ਸਮੇਂ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ ਅਤੇ ਕਮਰੇ 'ਚ ਪਿਆ ਕੀਮਤੀ ਸਮਾਨ ਐਲ. ਸੀ. ਡੀ., ਇਨਵਰਟਰ, ਫ਼ਰਿਜ ਅਤੇ ਕੱਪੜੇ ਸੜ ਗਏ | ਪੀੜਤ ਨੇ ਕਿਹਾ ਕਿ ਰੌਲਾ ਪਾਉਣ 'ਤੇ ਗੁਆਂਢੀ ਆ ਗਏ, ਜਿਨ੍ਹਾਂ ਨੇ ਮਿੱਟੀ ਅਤੇ ਪਾਣੀ ਨਾਲ ਅੱਗ 'ਤੇ ਕਾਬੂ ਪਾਇਆ |
ਪਿਛਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਸੈਮੀਨਾਰ ਅਗਲੀ ਖ਼ਬਰ ਮਜ਼ਦੂਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ 3 ਭੱਠਾ ਮਾਲਕਾਂ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।