20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮਾਈ ਭਾਗੋ ਕਾਲਜ ਰੱਲਾ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਸੈਮੀਨਾਰ

ਅਜੀਤ ਡੈਸਕ 22-02-2026
ਜੋਗਾ, 21 ਫਰਵਰੀ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ ਕਾਲਜ ਰੱਲਾ ਵਿਖੇ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ | ਵਿਭਾਗ ਦੇ ਸਹਾਇਕ ਪ੍ਰੋਫੈਸਰ ਧੀਰਾ ਸਿੰਘ ਤੇ ਬੇਅੰਤ ਕੌਰ ਨੇ ਮਾਤ ਭਾਸ਼ਾ ਦਿਵਸ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਤ ਭਾਸ਼ਾ ਸਿਰਫ਼ ਸੰਚਾਰ ਦਾ ਸਾਧਨ ਨਹੀਂ, ਸਗੋਂ ਵਿਅਕਤੀ ਦੀ ਸੋਚ, ਸੰਸਕਾਰ ਅਤੇ ਸਮਾਜਕ ਪਛਾਣ ਦਾ ਮੂਲ ਅਧਾਰ ਹੁੰਦੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਦਾ ਅਧਿਐਨ ਕਰ ਕੇ ਆਪਣੀ ਭਾਸ਼ਾ ਨਾਲ ਗਹਿਰਾਈ ਨਾਲ ਜੁੜਨਾ ਚਾਹੀਦਾ ਹੈ | ਸਹਾਇਕ ਪ੍ਰੋਫੈਸਰ ਸ਼ਮਸੇਰ ਸਿੰਘ ਨੇ ਕਿਹਾ ਕਿ ਮਾਂ-ਬੋਲੀ ਨਾਲ ਪਿਆਰ ਕਰਨਾ ਅਤੇ ਇਸ ਦੀ ਪ੍ਰਗਤੀ ਲਈ ਯਤਨ ਕਰਨਾ ਹਰੇਕ ਦਾ ਨੈਤਿਕ ਫਰਜ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਸਹਾਇਕ ਪ੍ਰੋਫੈਸਰ ਪਰਗਟ ਸਿੰਘ ਤੇ ਅਮਨਦੀਪ ਕੌਰ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਮੁਲਾਜ਼ਮ ਨਾਲ ਹੱਥੋਪਾਈ ਕਰ ਕੇ ਵਰਦੀ ਪਾੜਨ ਦੇ ਦੋਸ਼ਾਂ ਹੇਠ ਦੋ ਨਾਮਜ਼ਦ <br/> ਅਗਲੀ ਖ਼ਬਰ ਗੈਸ ਲੀਕ ਹੋਣ ਨਾਲ ਘਰ 'ਚ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।