21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹੈਰੋਇਨ ਸਣੇ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 22-02-2026

ਮਮਦੋਟ, 21 ਫਰਵਰੀ (ਸੁਖਦੇਵ ਸਿੰਘ ਸੰਗਮ)-ਥਾਣਾ ਮਮਦੋਟ ਦੀ ਪੁਲਿਸ ਨੇ ਇਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ ਸਣੇ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦਿਆਂ ਜਦੋਂ ਬਿਜਲੀ ਘਰ ਮਮਦੋਟ ਕੋਲ ਪੁੱਜੇ ਸਨ ਤਾਂ ਮੁਖ਼ਬਰ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਸਾਜਨ ਸਿੰਘ ਪੱੁਤਰ ਬਲਦੇਵ ਸਿੰਘ ਜੋ ਕਿ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਹੁਣ ਵੀ ਦਾਣਾ ਮੰਡੀ ਮਮਦੋਟ ਵਿਖੇ ਗਾਹਕ ਦੀ ਉਡੀਕ ਕਰ ਰਿਹਾ ਹੈ | ਜੇਕਰ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ | ਪੁਲਿਸ ਕਰਮਚਾਰੀ ਨੇ ਦੱਸਿਆ ਕਿ ਪਾਰਟੀ ਦੁਆਰਾ ਤੁਰੰਤ ਮੌਕੇ 'ਤੇ ਛਾਪੇਮਾਰੀ ਕਰਕੇ ਉਕਤ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਮਮਦੋਟ ਵਿਖੇ ਸਾਜਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਗਾਮੇ ਵਾਲਾ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਜ਼ਮੀਨ ਗੈਰ ਕਾਨੂੰਨੀ ਢੰਗ ਨਾਲ ਆਪਣੇ ਨਾਂਅ 'ਤੇ ਕਰਵਾਉਣ ਦੇ ਮਾਮਲੇ ਤਹਿਤ 5 ਖ਼ਿਲਾਫ਼ ਪਰਚਾ ਦਰਜ ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੋਂ ਦੋ ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।