ਭਗਤਾ ਭਾਈਕਾ, 25 ਮਾਰਚ (ਸੁਖਪਾਲ ਸਿੰਘ ਸੋਨੀ)- ਪਿਛਲੇ ਦਿਨੀਂ ਬਲਾਕ ਸੰਮਤੀ ਰਾਮਪੁਰਾ ਫੂਲ ਦੇ ਚੇਅਰਮੈਨ ਦੀ ਚੋਣ ਦੌਰਾਨ ਭਾਰੀ ਹੰਗਾਮਾ ਹੋਇਆ ਸੀ¢ ਅਕਾਲੀ ਦਲ ਤੇ ਸੱਤਾ ਧਿਰ ਵਿਚਕਾਰ ਕਾਫੀ ਖਿੱਚੋ ਤਾਨ ਹੋਈ ਸੀ¢ ਸਾਬਕਾ ਵਜੀਰ ਸਿਕੰਦਰ ਸਿੰਘ ਮਲੂਕਾ ਨੇ ਵਿਧਾਇਕ ਬਲਕਾਰ ਸਿੱਧੂ ਦੀ ਸ਼ਹਿ 'ਤੇ ਪੁਲਿਸ ਵਲੋਂ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਗਾਏ ਸਨ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ਮਲੂਕਾ ਨੇ ਦੱਸਿਆ ਕਿ ਉਕਤ ਮਾਮਲੇ ਨੂੰ ਲੈ ਕੇ ਅਕਾਲੀ ਦਲ ਵਲੋਂ ਨਿਰਪੱਖ ਚੋਣ ਕਰਵਾਉਣ ਲਈ ਮਾਣਯੋਗ ਹਾਈ ਕੋਰਟ ਤੱਕ ਪਹੁੰਚ ਕੀਤੀ ਗਈ¢ ਉੱਚ ਅਦਾਲਤ ਨੇ ਅਕਾਲੀ ਦਲ ਦੀ ਪਟੀਸ਼ਨ ਤੇ ਕਾਰਵਾਈ ਕਰਦਿਆਂ ਹਾਈ ਕੋਰਟ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ¢ ਮਾਣਯੋਗ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਹੁਣ ਰਾਮਪੁਰਾ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਹਾਈ ਕੋਰਟ ਵਲੋਂ ਨਿਯੁਕਤ ਅਬਜ਼ਰਵਰ ਵਲੋਂ ਕਾਰਵਾਈ ਜਾਵੇਗੀ¢ ਸਾਰੀ ਚੋਣ ਪ੍ਰਕਿਰਿਆ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਪੂਰੀ ਕੀਤੀ ਜਾਵੇਗੀ¢ ਸ. ਮਲੂਕਾ ਨੇ ਕਿਹਾ ਕਿ ਹਾਈ ਕੋਰਟ ਨੇ ਹਲਕਾ ਵਿਧਾਇਕ ਬਲਕਾਰ ਸਿੱਧੂ ਉਪਰ ਚੋਣ ਵਿਚ ਸ਼ਾਮਿਲ ਹੋਣ 'ਤੇ ਵੀ ਪਾਬੰਦੀ ਲਗਾਈ ਹੈ¢ ਅਕਾਲੀ ਦਲ ਵਲੋਂ ਬਹੁਮਤ ਹੋਣ ਦਾ ਦਾਅਵਾ ਅਮਲੀ ਰੂਪ 'ਚ ਕਾਇਮ ਰਿਹਾ ਤਾਂ ਰਾਮਪੁਰਾ ਬਲਾਕ ਸੰਮਤੀ ਦਾ ਚੇਅਰਮੈਨ ਅਕਾਲੀ ਆਗੂ ਦੇ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ¢ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਦੇਸ਼ ਦੀ ਨਿਆਂ ਪਾਲਿਕਾ 'ਚ ਉਨ੍ਹਾਂ ਦਾ ਸਦਾ ਭਰੋਸਾ ਰਿਹਾ ਹੈ¢ ਉਨ੍ਹਾਂ ਕਿਹਾ ਕੇ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਉਹ ਉਮੀਦ ਕਰਦੇ ਹਨ ਕਿ ਰਾਮਪੁਰਾ ਫੂਲ ਦਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਅਦਾਲਤੀ ਹੁਕਮਾਂ ਦੀ ਪਾਲਣਾ ਕਰਨਗੇ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਲ ਪੂਰਨ ਬਹੁਮਤ ਹੈ ਤੇ ਬਲਾਕ ਸੰਮਤੀ ਦਾ ਚੇਅਰਮੈਨ ਤੇ ਮੀਤ ਚੇਅਰਮੈਨ ਅਕਾਲੀ ਦਲ ਦਾ ਹੀ ਬਣਨ ਦਾ ਦਾਅਵਾ ਕੀਤਾ¢