29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਪੰਜਾਬ ਸਰਕਾਰ ਵਾਅਦੇ ਮੁਤਾਬਿਕ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰੇ-ਹਰਗੋਬਿੰਦ ਕੌਰ <br/>

ਝੁਨੀਰ ਵਿਖੇ ਮੀਟਿੰਗ ਦੌਰਾਨ ਹਰਗੋਬਿੰਦ ਕੌਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ | ਤਸਵੀਰ : ਸੰਜੀਵ ਸਿੰਗਲਾ <br/> 26-03-2026
ਝੁਨੀਰ, 25 ਮਾਰਚ (ਸੰਜੀਵ ਸਿੰਗਲਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਝੁਨੀਰ ਦੀ ਮੀਟਿੰਗ ਬਲਵੀਰ ਕੌਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਝਾੜੂ ਦੀ ਸਰਕਾਰ ਨੇ ਵੋਟਾਂ ਵੇਲੇ ਵਾਅਦਾ ਕੀਤਾ ਸੀ ਕਿ 'ਆਪ' ਦੀ ਸਰਕਾਰ ਬਣਦਿਆਂ ਹੀ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ ਪਰ ਅਜਿਹਾ ਕੁਝ ਨਹੀਂ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਸਮਾਰਟ ਫ਼ੋਨ ਦਿੱਤੇ ਜਾਣ, ਆਂਗਣਵਾੜੀ ਕੇਂਦਰਾਂ 'ਚ ਆ ਰਿਹਾ ਖ਼ਰਾਬ ਰਾਸ਼ਨ ਪ੍ਰਾਈਵੇਟ ਕੰਪਨੀਆਂ ਤੋਂ ਬੰਦ ਕਰ ਕੇ ਵੇਰਕਾ ਰਾਹੀਂ ਸਪਲਾਈ ਕਰਨ ਦੇ ਨਾਲ ਹੀ ਐਨ. ਜੀ. ਓ. ਨੂੰ ਦਿੱਤੇ ਬਲਾਕ ਵਾਪਸ ਲਏ ਜਾਣ | ਮੀਟਿੰਗ ਦੌਰਾਨ ਜਥੇਬੰਦੀ ਦੇ ਉਲੀਕੇ ਪ੍ਰੋਗਰਾਮਾਂ ਅਨੁਸਾਰ ਮਈ ਮਹੀਨੇ 'ਚ ਹਲਕੇ ਦੇ ਵਿਧਾਇਕ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਸੁਰਿੰਦਰ ਕੌਰ, ਮਲਕੀਤ ਕੌਰ, ਗੁਰਮੀਤ ਕੌਰ ਰਾਏਪੁਰ, ਹਰਪਾਲ ਕੌਰ ਸਰਦੂਲਗੜ੍ਹ, ਸਤਵਿੰਦਰ ਕੌਰ, ਰਛਪਾਲ ਕੌਰ, ਇੰਦਰਜੀਤ ਕੌਰ, ਸੁਖਵਿੰਦਰ ਕੌਰ, ਬੇਅੰਤ ਕੌਰ, ਗੁਰਮੇਲ ਕੌਰ, ਨਿਰਮਲਾ ਕੁਮਾਰੀ, ਜਸਵੀਰ ਕੌਰ, ਮਨਜੀਤ ਕੌਰ, ਚਰਨਜੀਤ ਕੌਰ, ਮਨੋਖ ਕੁਮਾਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਤੀ ਬੇਨਤੀ ਦੇ ਆਧਾਰ 'ਤੇ ਲਾਇਸੰਸ ਕੀਤਾ ਰੱਦ ਅਗਲੀ ਖ਼ਬਰ ਰਾਮਪੁਰਾ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਲਈ ਹਾਈ ਕੋਰਟ ਵਲੋਂ ਅਬਜ਼ਰਵਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।