29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀ ਕਾਬੂ-ਚੋਰੀ ਕੀਤਾ ਮੋਟਰਸਾਈਕਲ ਬਰਾਮਦ

ਅਜੀਤ ਡੈਸਕ 26-03-2026
ਬਠਿੰਡਾ, 25 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਮੋਟਰ ਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਚੋਰੀ ਕੀਤਾ ਮੋਟਰ ਸਾਈਕਲ ਬਰਾਮਦ ਕਰ ਲਿਆ ਹੈ | ਇਸ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਅੰਮਿ੍ਤ ਪਾਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਇਨ ਪੁਲਿਸ ਵਿਖੇ ਮਨੀਸ਼ ਸਿੰਘ ਪੁੱਤਰ ਰਮੇਸ਼ ਕੁਮਾਰ ਵਾਸੀ ਗੋਪਾਲ ਨਗਰ ਬਠਿੰਡਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਹੈ ਕਿ 24 ਮਾਰਚ 2026 ਨੂੰ ਉਕਤ ਦੋਸ਼ੀਆਨ ਮੇਰਾ ਮੋਟਰ ਸਾਈਕਲ ਪੀ ਬੀ 10ਏ ਜੈਡ 0621 ਐਸ ਐਸ ਪੀ ਦਫ਼ਤਰ ਬਠਿੰਡਾ ਪਾਸੋਂ ਚੋਰੀ ਕਰਕੇ ਲੈ ਗਏ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਮੋਟਰ ਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਭੁਪਿੰਦਰ ਸਿੰਘ ਵਾਸੀ ਕਟਾਰ ਸਿੰਘ ਵਾਲਾ, ਜਸਪਾਲ ਸਿੰਘ ਵਾਸੀ ਜੋਧਪੁਰ ਰੋਮਾਣਾ ਨੂੰ ਗਿ੍ਫ਼ਤਾਰ ਕਰਕੇ ਚੋਰੀ ਕੀਤਾ ਹੋਇਆ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਪ੍ਰਤੀ ਬੇਨਤੀ ਦੇ ਆਧਾਰ 'ਤੇ ਲਾਇਸੰਸ ਕੀਤਾ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।