ਰਾਮਪੁਰਾ ਫੂਲ, 25 ਮਾਰਚ (ਪ. ਪ.)- ਭਾਕਿਯੂ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਤੇ ਜ਼ਿਲ੍ਹਾ ਕਮੇਟੀ ਬਠਿੰਡਾ ਤੋਂ ਇਲਾਵਾ ਭਾਕਿਯੂ ਉਗਰਾਹਾਂ ਦੇ ਆਗੂਆਂ ਨੇ 22 ਮਾਰਚ ਨੂੰ ਅੰਮਿ੍ਤਸਰ ਵਿਖੇ ਡੀ.ਸੀ. ਦਫਤਰ ਅੱਗੇ ਧਰਨਾ ਲਾਉਣ ਜਾ ਰਹੇ ਕਿਸਾਨ ਮਜ਼ਦੂਰ ਮੋਰਚਾ ਦੇ ਕਾਰਕੁਨਾਂ ਤੇ ਕੀਤੇ ਲਾਠੀਚਾਰਜ ਅਤੇ ਗਿ੍ਫ਼ਤਾਰੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ¢ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੋਸ਼ ਲਗਾਏ ਕਿ ਹੱਕੀ ਮੰਗਾਂ 'ਤੇ ਧਿਆਨ ਦੇਣ ਦੀ ਥਾਂ ਪੰਜਾਬ ਸਰਕਾਰ ਨੇ ਪੁਲਿਸ ਦੀਆਂ ਵਾਗਾਂ ਖੁੱਲ੍ਹੀਆਂ ਛੱਡਦਿਆਂ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ ਤੇ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਅਤੇ ਭਾਕਿਯੂ ਏਕਤਾ ਆਜ਼ਾਦ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਸਮੇਤ ਅਨੇਕਾਂ ਹੋਰ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜ ਦਿੱਤਾ ਹੈ¢ ਇਸੇ ਤਰ੍ਹਾਂ ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ ਨੇ ਦੋਸ਼ ਲਗਾਏ ਕਿ ਇਹ ਪਾਰਟੀ ਇਹ ਕਹਿਕੇ ਸਰਕਾਰ ਵਿਚ ਆਈ ਸੀ ਕਿ ਪੰਜਾਬ ਸਰਕਾਰ ਸੱਥਾਂ 'ਚੋਂ ਚੱਲਿਆ ਕਰੇਗੀ ਪ੍ਰੰਤੂ ਪੰਜਾਬ ਸਰਕਾਰ ਨੇ ਆਮ ਆਦਮੀ ਪਾਰਟੀ ਦੀ ਸੇਧ ਸ਼ਾਮ, ਦਾਮ ਦੰਡ, ਭੇਦ ਤੇ ਅਮਲ ਕਰਕੇ ਆਪਣੇ ਲੋਕਾਂ ਤੇ ਜਬਰ ਕਰਨ ਦਾ ਰਾਹ ਚੁਣਿਆ ਹੈ, ਪਰ ਪੰਜਾਬ ਦੇ ਲੋਕ ਜਬਰ ਨਾਲ ਕਦੇ ਵੀ ਦਬਾਏ ਨਹੀਂ ਜਾ ਸਕੇ¢ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਹਰੀਸ਼ ਨੱਢਾ, ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਜ਼ਿਲ੍ਹਾ ਬਠਿੰਡਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਸਕੱਤਰ ਗੁਰਨਾਮ ਸਿੰਘ ਅਤੇ ਅਮਰਜੀਤ ਹਨੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਤੁਰੰਤ ਰਿਹਾਈ ਨਾ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਐਮਰਜੈਂਸੀ ਮੀਟਿੰਗ ਕਰਕੇ ਉਨ੍ਹਾਂ ਦੀ ਹਮਾਇਤ ਦਾ ਐਲਾਨ ਕਰੇਗੀ¢ ਆਗੂਆਂ ਨੇ ਸੱਦਾ ਦਿੱਤਾ ਕਿ ਸਮੂਹ ਲੋਕ ਸੰਘਰਸ਼ਾਂ ਦੇ ਮੈਦਾਨ ਵਿਚ ਆਕੇ ਹਾਕਮਾਂ ਦੀਆਂ ਜ਼ਿਆਦਤੀਆਂ ਦਾ ਟਾਕਰਾ ਕਰਨ ਜੋ ਕਿ ਸਮੇਂ ਦੀ ਲੋੜ ਵੀ ਹੈ¢