29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਕਾਕੋਰੀ ਕਾਂਡ ਦੇ ਸ਼ਹੀਦਾਂ ਦੇ ਬੁੱਤ ਤੋੜਨ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੱਦਾ

ਅਜੀਤ ਡੈਸਕ 26-03-2026
ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ): ਜਮਹੂਰੀ ਅਧਿਕਾਰ ਸਭਾ ਪੰਜਾਬ ਉਤਰ ਪ੍ਰਦੇਸ ਦੇ ਕਸਬੇ ਸ਼ਾਹਜਹਾਪੁਰ 'ਚ ਕਾਕੋਰੀ ਕਾਂਡ ਦੇ ਸ਼ਹੀਦਾਂ ਦੇ ਪਿਛਲੇ 50 ਸਾਲਾਂ ਤੋਂ ਸਥਾਪਤ ਯਾਦਗਾਰੀ ਬੁੱਤਾਂ ਨੂੰ ਹਨ੍ਹੇਰੇ 'ਚ ਤੋੜਨ ਤੇ ਮਲਬੇ ਨੂੰ ਰਾਤੋ ਰਾਤ ਚੁੱਕ ਕੇ ਛੁੱਟਣ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਇਸ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣ ਦਾ ਸੱਦਾ ਦਿੱਤਾ ਜਾਂਦਾ ਹੈ | ਸੂਬਾ ਪ੍ਰਧਾਨ ਪ੍ਰੋ. ਜਗਮੋਹਨ ਸਿੰਘ, ਜਨਰਲ ਸਕੱਤਰ ਪਿ੍ਤਪਾਲ ਸਿੰਘ, ਸਕੱਤਰੇਤ ਮੈਂਬਰ ਡਾ. ਅਜੀਤਪਾਲ ਸਿੰਘ ਅਤੇ ਪ੍ਰੈਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਸਭਾ ਵਲੋਂ ਮੰਗ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਨੇ ਸ਼ਹੀਦਾਂ ਦੇ ਬੁੱਤਾਂ ਨੂੰ ਤੋੜਿਆ ਤੇ ਮਲਬੇ ਵਿਚ ਸੁੱਟਿਆ ਹੈ, ਉਨ੍ਹਾਂ ਦੀ ਪਹਿਚਾਣ ਕੀਤੀ ਜਾਵੇ ਤੇ ਸਖ਼ਤ ਕਾਰਵਾਈ ਕੀਤੀ ਜਾਵੇ | ਤਿੰਨੋ ਬੁੱਤ ਮੁੜ ਸਥਾਪਿਤ ਕੀਤੇ ਜਾਣ ਅਤੇ ਸਭਾ ਵਲੋਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਬੁੱਤ ਤੋੜਨ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇ |
ਪਿਛਲੀ ਖ਼ਬਰ ਸ਼ਹੀਦੀ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ ਪੇਸ਼ ਕੀਤੇ <br/> ਅਗਲੀ ਖ਼ਬਰ ਸ੍ਰੀ ਰਾਮ ਨੌਮੀ ਦੇ ਸਬੰਧ ਵਿਚ ਕੱਢੀ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।