22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

7 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਸਣੇ ਦੋ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 27-03-2026
ਬਠਿੰਡਾ, 26 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਜੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਨਾਲ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਜਸਵੀਰ ਸਿੰਘ ਅਤੇ ਪਰਮਜੀਤ ਕੌਰ ਵਾਸੀ ਪਰਸ ਰਾਮ ਨਗਰ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੋ ਐਕਟ ਦੀ ਮੁਕੱਦਮਾ ਦਰਜ ਕਰ ਲਿਆ ਗਿਆ |

ਪਿਛਲੀ ਖ਼ਬਰ ਰਾਮ ਨੌਮੀ ਦਿਵਸ ਮੌਕੇ 'ਜੈ ਸ੍ਰੀ ਰਾਮ' ਦੇ ਜੈਕਾਰਿਆਂ ਨਾਲ ਗੂੰਜਿਆ ਬਠਿੰਡਾ ਸ਼ਹਿਰ ਅਗਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਬਠਿੰਡਾ ਦੇ ਸਾਰੇ ਵਾਰਡਾਂ 'ਚ ਇਕਾਈਆਂ ਕਰੇਗੀ ਗਠਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।