22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 27-03-2026
ਬਠਿੰਡਾ, 26 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਐਨ.ਐਫ.ਐਲ. ਫੈਕਟਰੀ ਨੇੜੇ ਰਾਤ ਦੇ ਸਮੇਂ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੀ ਦੁਖਦਾਈ ਮੌਤ ਹੋਣ ਦੀ ਘਟਨਾ ਬਾਰੇ ਜਾਣਕਾਰੀ ਮਿਲਣ 'ਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਲੰਟੀਅਰ ਗੌਤਮ ਸ਼ਰਮਾ, ਅਤੁਲ ਜੈਨ ਅਤੇ ਸੁਮਿਤ ਮਹੇਸ਼ਵਰੀ ਐਬੂਲੈਂਸ ਟੀਮ ਸਮੇਤ ਪਹੁੰਚੇ¢ ਜੀ ਆਰ ਪੀ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ¢ ਮਿ੍ਤਕ ਨੌਜਵਾਨ ਕੋਲ ਕੋਈ ਪਹਿਚਾਣ ਦਸਤਾਵੇਜ਼ ਨਹੀਂ ਮਿਲਿਆ, ਪਰ ਸੁਸਾਇਟੀ ਦੇ ਨੈੱਟਵਰਕ ਰਾਹੀਂ ਜਲਦੀ ਹੀ ਉਸ ਦੀ ਪਹਿਚਾਣ ਹੋ ਗਈ, ਜੋ ਕਿ ਰਵੀ ਕੁਮਾਰ (33) ਨਿਵਾਸੀ ਜੋਗੀ ਨਗਰ ਵਜੋਂ ਹੋਈ ਹੈ¢ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਿ੍ਤਕ ਵਿਆਹਿਆ ਹੋਇਆ ਸੀ ਪਰ ਵਿਆਹ ਤੋਂ ਥੋੜ੍ਹਾ ਸਮਾਂ ਬਾਅਦ ਹੀ ਤਲਾਕ ਹੋ ਗਿਆ ਸੀ¢ ਸਬੰਧਿਤ ਪੁਲਿਸ ਨੇ ਮਿ੍ਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਮਿ੍ਤਕ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ¢
ਪਿਛਲੀ ਖ਼ਬਰ ਗੰਨ ਕਲਚਰ ਜੁਰਮ ਅਧੀਨ ਦੋ ਨਾਮਜ਼ਦ ਅਗਲੀ ਖ਼ਬਰ ਮਹਿਮਾ ਸਰਜਾ ਖੇਤਰ ਵਿਚ ਚੋਰਾਂ ਦੇ ਹੌਂਸਲੇ ਬੁਲੰਦ, ਪੌਣੀ ਦਰਜਨ ਚੋਰੀਆਂ ਨੂੰ ਦਿੱਤਾ ਅੰਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।