22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਈ. ਟੀ. ਟੀ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਇਕੱਤਰਤਾ 29 ਨੂੰ

ਅਜੀਤ ਡੈਸਕ 27-03-2026
ਬਠਿੰਡਾ, 26 ਮਾਰਚ (ਸੱਤਪਾਲ ਸਿੰਘ ਸਿਵੀਆਂ)- ਈ.ਟੀ.ਟੀ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਨੇ ਅਧਿਆਪਕ ਭਰਤੀ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ 29 ਮਾਰਚ ਨੂੰ ਬਠਿੰਡਾ ਦੇ ਚਿਲਡਰਨ ਪਾਰਕ ਵਿਚ ਆਪਣੀ ਇਕੱਤਰਤਾ ਸੱਦੀ ਹੈ | ਯੂਨੀਅਨ ਦੇ ਸੂਬਾ ਆਗੂ ਬਲਵੰਤ ਪਟਿਆਲਾ, ਪ੍ਰੈਸ ਸਕੱਤਰ ਨਵਦੀਪ ਬੱਲੀ, ਨਿਖਿਲ ਫਾਜ਼ਿਲਕਾ, ਪਰਮਜੀਤ ਸਿੰਘ, ਰਾਜਦੀਪ ਮਾਨਸਾ ਅਤੇ ਲਵਿਤ ਫਾਜ਼ਿਲਕਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ ਪਰ ਸੂਬਾ ਸਰਕਾਰ ਨੇ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅੱਜ ਤੱਕ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ, ਸਗੋਂ ਜੋ ਭਰਤੀਆਂ ਹੋਈਆਂ ਹਨ, ਉਹ ਭਰਤੀ ਇਸ਼ਤਿਹਾਰ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਜਾਰੀ ਹੋਏ ਸਨ | ਉਨ੍ਹਾਂ ਕਿਹਾ ਕਿ ਅਧਿਆਪਕ ਬਨਣ ਦੀ ਉਡੀਕ ਵਿਚ ਵੱਡੀ ਗਿਣਤੀ ਨੌਜਵਾਨ ਓਵਰਏਜ਼ ਹੋਣ ਵੱਲ ਵਧ ਰਹੇ ਹਨ, ਜਿਸ ਲਈ ਉਹ 'ਆਪ' ਮੁੱਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦੇ ਹਨ ਕਿ ਅਧਿਆਪਕ ਭਰਤੀ ਇਸ਼ਤਿਹਾਰ ਤੁਰੰਤ ਜਾਰੀ ਕਰਕੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇ, ਨਹੀਂ ਤਾਂ ਉਹ 29 ਦੀ ਬਠਿੰਡਾ ਮੀਟਿੰਗ ਵਿਚ ਤਿੱਖੇ ਸੰਘਰਸ਼ ਦਾ ਬਿਗੁਲ ਵਜਾਉਣ ਲਈ ਮਜ਼ਬੂਰ ਹੋਣਗੇ |
ਪਿਛਲੀ ਖ਼ਬਰ 24ਵਾਂ ਮੂਰਤੀ ਸਥਾਪਨਾ ਦਿਵਸ ਅਤੇ ਹਨੂੰਮਾਨ ਜਨਮ ਉਤਸਵ 2 ਨੂੰ ਅਗਲੀ ਖ਼ਬਰ ਭਰਤੀ ਇਸ਼ਤਿਹਾਰ ਜਾਰੀ ਕਰਨ ਦੀ ਮੰਗ <br/> ਈ. ਟੀ. ਟੀ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਇਕੱਤਰਤਾ 29 ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।