22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਕਾਲਜ ਵਿਦਿਆਰਥਣਾਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ <br/>

ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢਣ ਸਮੇਂ ਵਿਦਿਆਰਥਣਾਂ ਤੇ ਸਟਾਫ਼ | <br/> 27-03-2026
ਤਲਵੰਡੀ ਸਾਬੋ, 26 ਮਾਰਚ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਐਨ.ਐੱਸ.ਐੱਸ., ਰੈੱਡ ਰਿਬਨ ਕਲੱਬ ਅਤੇ ਈਕੋ ਕਲੱਬ ਵਲੋਂ ਨਸ਼ਿਆਂ ਦੇ ਵਿਰੁੱਧ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ | ਕਾਲਜ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਇਸ ਰੈਲੀ ਦਾ ਮੁੱਖ ਉਦੇਸ਼ ਨਗਰ ਨਿਵਾਸੀਆਂ ਨੂੰ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਤੋਂ ਬਚਣ ਲਈ ਜਾਗਰੂਕ ਕਰਨਾ ਸੀ | ਇਹ ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਨਗਰ ਦੇ ਵੱਖ-ਵੱਖ ਇਲਾਕਿਆਂ 'ਚੋਂ ਗੁਜ਼ਰਦੀ ਹੋਈ ਗਿੱਲਾਂ ਵਾਲੇ ਖੂਹ ਤੱਕ ਪਹੁੰਚੀ | ਉੱਥੇ ਪਿੰਡ ਦੀ ਸੱਥ ਵਿਚ ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਸਪਨਜੀਤ ਕੌਰ ਨੇ ਵਿਦਿਆਰਥੀਆਂ ਨੂੰ 'ਜ਼ਿੰਦਾਬਾਦ ਜ਼ਿੰਦਗੀ' ਪ੍ਰੋਗਰਾਮ ਨਾਲ ਜੁੜਨ ਅਤੇ ਸਮਾਜ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਮੇਜਰ ਸਿੰਘ ਕਮਾਲੂ ਅਤੇ ਗੁਰਪ੍ਰੀਤ ਸਿੰਘ ਵਲੋਂ ਆਪਣੇ ਨਿੱਜੀ ਤਜਰਬੇ ਸਾਂਝੇ ਕਰਦੇ ਹੋਏ ਨਸ਼ਿਆਂ ਕਾਰਨ ਬਰਬਾਦ ਹੋਈਆਂ ਜ਼ਿੰਦਗੀਆਂ ਅਤੇ ਪਰਿਵਾਰਾਂ ਦੀ ਦਰਦਨਾਕ ਹਕੀਕਤ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਲਪੇਟ ਵਿਚ ਆਏ ਲੋਕਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਅੱਗੇ ਆਉਣ | ਰੈਲੀ ਦੌਰਾਨ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਸੌਂਹ ਵੀ ਚੁੱਕੀ ਗਈ | ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਵਲੋਂ ਪਿੰਡਾਂ ਵਿਚ ਜਾ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਬਹੁਤ ਹੀ ਸਲਾਹੁਣਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਅਜਿਹੇ ਉਪਰਾਲੇ ਸਮਾਜ ਦੀ ਵੱਡੀ ਲੋੜ ਹਨ ਅਤੇ ਨੌਜਵਾਨਾਂ ਦੀ ਇਹ ਭੂਮਿਕਾ ਨਸ਼ਾ-ਮੁਕਤ ਸਮਾਜ ਦੇ ਨਿਰਮਾਣ ਵਿਚ ਮਹੱਤਵਪੂਰਨ ਸਾਬਤ ਹੋਵੇਗੀ | ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਅਮਨਪਾਲ ਕੌਰ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਕੁਲਜੀਤ ਸਿੰਘ ਸਮੇਤ ਕਾਲਜ ਦਾ ਸਮੁੱਚਾ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਵਿਵੇਕ ਆਸ਼ਰਮ ਜਲਾਲ ਵਿਖੇ ਰਾਮ ਨੌਮੀ ਪੁਰਬ ਮਨਾਇਆ <br/> ਅਗਲੀ ਖ਼ਬਰ 24ਵਾਂ ਮੂਰਤੀ ਸਥਾਪਨਾ ਦਿਵਸ ਅਤੇ ਹਨੂੰਮਾਨ ਜਨਮ ਉਤਸਵ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।