21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਅਪਰਾਧਨਾਮਾ ਮਾਨਸਾ <br/> ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 5 ਖ਼ਿਲਾਫ਼ ਮੁਕੱਦਮੇ ਦਰਜ

ਅਜੀਤ ਡੈਸਕ 27-03-2026
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਭਾਗੀਰਥ ਸਿੰਘ ਮੀਨਾ ਐੱਸ.ਐੱਸ.ਪੀ. ਮਾਨਸਾ ਨੇ ਦੱਸਿਆ ਕਿ ਬਰੇਟਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਅਕਬਰਪੁਰ ਖੁਡਾਲ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
266 ਗ੍ਰਾਮ ਚਿੱਟਾ ਬਰਾਮਦ
ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਗਸ਼ਤ ਦੌਰਾਨ ਸੁਖਪ੍ਰੀਤ ਸਿੰਘ ਵਾਸੀ ਮਾਨਸਾ ਕੋਲੋਂ 260 ਗ੍ਰਾਮ ਚਿੱਟਾ ਅਤੇ ਥਾਣਾ ਸਰਦੂਲਗੜ੍ਹ ਪੁਲਿਸ ਨੇ ਬਿੰਦਰ ਸਿੰਘ ਵਾਸੀ ਲੋਹਗੜ੍ਹ ਤੋਂ 6.50 ਗ੍ਰਾਮ ਚਿੱਟਾ ਬਰਾਮਦ ਕੀਤਾ | ਦੋਵਾਂ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
550 ਲੀਟਰ ਲਾਹਣ ਫੜਿਆ
ਬੋਹਾ ਪੁਲਿਸ ਨੇ ਕਸ਼ਮੀਰ ਸਿੰਘ ਵਾਸੀ ਅੱਕਾਂਵਾਲੀ ਕੋਲੋਂ 150 ਲੀਟਰ ਲਾਹਣ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਲੱਖੀ ਸਿੰਘ ਵਾਸੀ ਬਰਨਾਲਾ ਤੋਂ 400 ਲੀਟਰ ਲਾਹਣ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਪਿਛਲੀ ਖ਼ਬਰ ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 5 ਖ਼ਿਲਾਫ਼ ਮੁਕੱਦਮੇ ਦਰਜ ਅਗਲੀ ਖ਼ਬਰ ਕਬੱਡੀ ਨੈਸ਼ਨਲ ਸਟਾਈਲ ਚੈਂਪੀਅਨਸ਼ਿਪ ਲਈ ਟਰਾਇਲ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।