ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 5 ਖ਼ਿਲਾਫ਼ ਮੁਕੱਦਮੇ ਦਰਜ
ਅਜੀਤ ਡੈਸਕ
27-03-2026
266 ਗ੍ਰਾਮ ਚਿੱਟਾ ਬਰਾਮਦ
ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਗਸ਼ਤ ਦੌਰਾਨ ਸੁਖਪ੍ਰੀਤ ਸਿੰਘ ਵਾਸੀ ਮਾਨਸਾ ਕੋਲੋਂ 260 ਗ੍ਰਾਮ ਚਿੱਟਾ ਅਤੇ ਥਾਣਾ ਸਰਦੂਲਗੜ੍ਹ ਪੁਲਿਸ ਨੇ ਬਿੰਦਰ ਸਿੰਘ ਵਾਸੀ ਲੋਹਗੜ੍ਹ ਤੋਂ 6.50 ਗ੍ਰਾਮ ਚਿੱਟਾ ਬਰਾਮਦ ਕੀਤਾ | ਦੋਵਾਂ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
550 ਲੀਟਰ ਲਾਹਣ ਫੜਿਆ
ਬੋਹਾ ਪੁਲਿਸ ਨੇ ਕਸ਼ਮੀਰ ਸਿੰਘ ਵਾਸੀ ਅੱਕਾਂਵਾਲੀ ਕੋਲੋਂ 150 ਲੀਟਰ ਲਾਹਣ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਲੱਖੀ ਸਿੰਘ ਵਾਸੀ ਬਰਨਾਲਾ ਤੋਂ 400 ਲੀਟਰ ਲਾਹਣ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |