ਮਾਨਸਾ, 26 ਮਾਰਚ (ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਭਾਈ ਬਹਿਲੋ ਸਭ ਤੋਂ ਪਹਿਲੋ ਜੀ ਦੀ ਸਾਲਾਨਾ ਬਰਸੀ ਮੌਕੇ ਪਿੰਡ ਫਫੜੇ ਭਾਈਕੇ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਭਾਈ ਬਹਿਲੋ ਦੀ ਸਿੱਖੀ ਸੇਵਕੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਭਗਤ ਭਾਈ ਬਹਿਲੋ ਦੇ ਜੀਵਨ ਤੋਂ ਸਿੱਖਿਆ ਲੈਣ ਦੀ ਲੋੜ ਹੈ | ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਬਾਣੇ ਤੇ ਬਾਣੀ ਦੇ ਧਾਰਨੀ ਬਣਨ | ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਬਾਦਲ ਨੇ ਗਿਆਨੀ ਜੀ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਮਾ. ਮਿੱਠੂ ਸਿੰਘ ਕਾਹਨੇ ਕੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਮਨਜੀਤ ਸਿੰਘ ਬੱਪੀਆਣਾ ਤੇ ਹੋਰ ਹਾਜ਼ਰ ਸਨ |