21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

7 ਦੀ ਬੁਢਲਾਡਾ ਕਾਨਫ਼ਰੰਸ ਸੰਬੰਧੀ ਅਕਾਲੀ ਆਗੂਆਂ ਤੇ ਵਰਕਰਾਂ ਦੀ ਹੋਈ ਇਕੱਤਰਤਾ <br/>

ਅਜੀਤ ਡੈਸਕ 27-03-2026
ਬੁਢਲਾਡਾ, 26 ਮਾਰਚ (ਸਵਰਨ ਸਿੰਘ ਰਾਹੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ 7 ਅਪ੍ਰੈਲ ਨੂੰ ਸਥਾਨਕ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਹਲਕਾ ਪੱਧਰੀ ਰੈਲੀ ਪ੍ਰਤੀ ਪਾਰਟੀ ਦੇ ਆਗੂਆਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰੈਲੀ ਦੀ ਸਫਲਤਾ ਲਈ ਹਰ ਵਰਕਰ ਪਿੰਡ ਪੱਧਰ 'ਤੇ ਮਿਹਨਤ ਕਰ ਰਿਹਾ ਹੈ | ਇਹ ਵਿਚਾਰ ਪਿੰਡ ਰੱਲੀ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਪ੍ਰਗਟਾਏ | ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਸਬੰਧੀ ਸਮੁੱਚੇ ਹਲਕੇ ਦੇ ਪਿੰਡਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਹਲਕਾ ਲੀਡਰਸ਼ਿਪ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ | ਇਸ ਮੌਕੇ ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ, ਸਰਕਲ ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਹਰਮੇਲ ਸਿੰਘ ਕਲੀਪੁਰ, ਸਾਬਕਾ ਸਰਪੰਚ ਦਰਸ਼ਨ ਸਿੰਘ ਰੱਲੀ, ਨੰਬਰਦਾਰ ਦਰਸ਼ਨ ਸਿੰਘ ਤੇ ਅਜੈਬ ਸਿੰਘ, ਜਗਮੇਲ ਸਿੰਘ ਮੇਲਾ, ਬੋਘਾ ਸਿੰਘ, ਕੁਲਵਿੰਦਰ ਸਿੰਘ ਚਹਿਲ, ਹਰਦੀਪ ਸਿੰਘ, ਜਸਵਿੰਦਰ ਸਿੰਘ ਰੱਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰ੍ਰੀ ਹਨੂੰਮਾਨ ਜੈਅੰਤੀ ਤੋਂ ਪਹਿਲਾਂ ਸ੍ਰੀ ਇੱਛਾਪੂਰਨ ਹਨੂੰਮਾਨ ਮੰਦਰ ਨੇੜੇ ਲੱਗੇ ਗੰਦਗੀ ਦੇ ਅੰਬਾਰ ਅਗਲੀ ਖ਼ਬਰ ਅਸਾਮੀ ਭਾਸ਼ਾ ਦੇ ਕਵੀ ਵਿਜੇ ਸ਼ੰਕਰ ਬਰਮਨ ਨਾਲ ਰੂ-ਬਰੂ ਤੇ ਸੰਵਾਦ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।