21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸਰਪੰਚ ਗੁਰਧਿਆਨ ਸਿੰਘ ਢਿੱਲੋਂ ਦੀ ਅਨੋਖੀ ਪਹਿਲ, ਖ਼ੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 27-03-2026
ਸੰਗਤ ਮੰਡੀ, 26 ਮਾਰਚ (ਸੁਖਤੇਜ ਧਾਲੀਵਾਲ): ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇੱਕ ਸ਼ਲਾਘਾਯੋਗ ਅਤੇ ਪ੍ਰੇਰਣਾਦਾਇਕ ਉਪਰਾਲਾ ਕਰਦਿਆਂ ਪਿੰਡ ਨਰੂਆਣਾ ਦੇ ਮੌਜੂਦਾ ਸਰਪੰਚ ਗੁਰਧਿਆਨ ਸਿੰਘ ਢਿੱਲੋਂ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਉਪਰਾਲੇ ਨੇ ਪਿੰਡ ਵਿਚ ਸੇਵਾ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੁਨੇਹਾ ਦਿੱਤਾ | ਕੈਂਪ ਵਿਚ ਗੁਰੂ ਨਾਨਕ ਦੇਵ ਚੈਰੀਟੇਬਲ ਮਲਟੀਸਪੈਸ਼ਲਿਸਟ ਹਸਪਤਾਲ ਭਗਤਾ ਭਾਈਕਾ ਦੀ ਮੈਡੀਕਲ ਟੀਮ ਵਲੋਂ ਸੁਰੱਖਿਆ ਅਤੇ ਮੈਡੀਕਲ ਨਿਯਮਾਂ ਅਨੁਸਾਰ ਖ਼ੂਨ ਇਕੱਠਾ ਕੀਤਾ ਗਿਆ | ਕੈਂਪ ਦੌਰਾਨ ਕੁੱਲ 25 ਯੂਨਿਟ ਖ਼ੂਨ ਇਕੱਠਾ ਹੋਇਆ, ਜੋ ਭਵਿੱਖ ਵਿਚ ਜ਼ਰੂਰਤਮੰਦ ਮਰੀਜ਼ਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ | ਕੈਂਪ ਵਿਚ ਨੌਜਵਾਨਾਂ ਦੇ ਨਾਲ-ਨਾਲ ਪਿੰਡ ਦੀਆਂ ਮਹਿਲਾਵਾਂ ਨੇ ਵੀ ਵੱਡੇ ਉਤਸ਼ਾਹ ਨਾਲ ਭਾਗ ਲਿਆ, ਜੋ ਕਿ ਇੱਕ ਖ਼ਾਸ ਅਤੇ ਪ੍ਰੇਰਣਾਦਾਇਕ ਪੱਖ ਵਜੋਂ ਸਾਹਮਣੇ ਆਇਆ | ਮਹਿਲਾਵਾਂ ਦੀ ਇਸ ਭਾਗੀਦਾਰੀ ਨੇ ਸਾਬਤ ਕੀਤਾ ਕਿ ਅੱਜ ਦੇ ਸਮੇਂ ਵਿਚ ਔਰਤਾਂ ਵੀ ਸਮਾਜ ਸੇਵਾ ਵਿਚ ਅੱਗੇ ਆ ਕੇ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ | ਖ਼ੂਨਦਾਨ ਕਰਨ ਵਾਲੇ ਸਾਰੇ ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਗੁਰਧਿਆਨ ਸਿੰਘ ਢਿੱਲੋਂ ਨੇ ਕਿਹਾ ਕਿ ਸੜਕ ਹਾਦਸਿਆਂ, ਅਚਾਨਕ ਬਿਮਾਰੀਆਂ ਜਾਂ ਆਪੇ੍ਰਸ਼ਨਾਂ ਦੌਰਾਨ ਖ਼ੂਨ ਦੀ ਬਹੁਤ ਜ਼ਰੂਰਤ ਪੈਂਦੀ ਹੈ ਅਤੇ ਕਈ ਵਾਰ ਖ਼ੂਨ ਦੀ ਕਮੀ ਕਾਰਨ ਕੀਮਤੀ ਜਾਨਾਂ ਗੁਆਉਣੀਆਂ ਪੈਂਦੀਆਂ ਹਨ | ਉਨ੍ਹਾਂ ਕਿਹਾ ਕਿ ਖ਼ੂਨਦਾਨ ਵਰਗਾ ਪੁੰਨ ਦਾ ਕੰਮ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਵੱਡਾ ਰੂਪ ਹੈ ਅਤੇ ਹਰ ਸਿਹਤਮੰਦ ਵਿਅਕਤੀ ਨੂੰ ਸਮੇਂ-ਸਮੇਂ 'ਤੇ ਖ਼ੂਨਦਾਨ ਕਰਨਾ ਚਾਹੀਦਾ ਹੈ | ਉਨ੍ਹਾਂ ਅਪੀਲ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਅਜਿਹੇ ਕੈਂਪ ਲਗਾਉਣ ਦੀ ਪਰੰਪਰਾ ਨੂੰ ਵਧਾਇਆ ਜਾਣਾ ਚਾਹੀਦਾ ਹੈ | ਇਸ ਉਪਰਾਲੇ ਦੌਰਾਨ ਪਿੰਡ ਦੇ ਨੌਜਵਾਨ ਅਤੇ ਸਮੂਹ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਰਹੇ ਅਤੇ ਸਰਪੰਚ ਗੁਰਧਿਆਨ ਸਿੰਘ ਢਿੱਲੋਂ ਵਲੋਂ ਕੀਤੇ ਇਸ ਨੇਕ ਅਤੇ ਮਨੁੱਖਤਾ ਭਰਪੂਰ ਕੰਮ ਦੀ ਭਰਪੂਰ ਪ੍ਰਸ਼ੰਸਾ ਕੀਤੀ |

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸ਼ਰਧਾਂਜਲੀਆਂ ਕੀਤੀਆਂ ਭੇਟ <br/> ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ... ਅਗਲੀ ਖ਼ਬਰ ਕਤਲ ਦੇ ਮਾਮਲੇ 'ਚੋਂ ਤਿੰਨ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।